23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੁਲਿਸ ਚੌਕੀ ਤੋਂ ਕੁਝ ਹੀ ਦੂਰੀ 'ਤੇ ਅਣਪਛਾਤੇ ਚੋਰਾਂ ਵਲੋਂ ਦੁਕਾਨਾਂ ਦੇ ਸ਼ਟਰ ਤੋੜਨ ਦੀ ਕੋਸ਼ਿਸ਼

ਅਜੀਤ ਡੈਸਕ 02-04-2026
ਤਪਾ ਮੰਡੀ, 1 ਅਪ੍ਰੈਲ (ਪ੍ਰਵੀਨ ਗਰਗ)-ਇਲਾਕੇ ਅੰਦਰ ਚੋਰਾਂ ਦੇ ਹੌਸਲੇ ਇੰਨੇ ਕੁ ਬੁਲੰਦ ਹੋ ਗਏ ਹਨ ਜਿਨ੍ਹਾਂ ਨੂੰ ਪੁਲਿਸ ਦਾ ਬਿਲਕੁਲ ਵੀ ਡਰ ਨਹੀਂ ਰਿਹਾ, ਜਿਨ੍ਹਾਂ ਨੇ ਇਕ ਵਾਰ ਫਿਰ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆਂ ਨਿਸ਼ਾਨ ਲਗਾ ਕੇ ਰੱਖ ਦਿੱਤੇ ਹਨ | ਪੁਲਿਸ ਤੋਂ ਬੇਖ਼ੌਫ ਹੋਏ ਚੋਰਾਂ ਨੇ ਬੀਤੀ ਰਾਤ ਪੁਲਿਸ ਚੌਂਕੀ ਤੋਂ ਮਹਿਜ਼ ਕੁੱਝ ਹੀ ਦੂਰੀ 'ਤੇ ਸਥਿਤ ਦੋ ਮੋਬਾਈਲ ਦੀਆਂ ਦੁਕਾਨਾਂ ਦੇ ਜਿੰਦਰੇ ਭੰਨਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਨਾਕਾਮ ਰਹੇ ਅਤੇ ਦੁਕਾਨਦਾਰਾਂ ਦਾ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ | ਇਸ ਸਬੰਧੀ ਅਰੋੜਾ ਟੈਲੀਕਾਮ ਦੇ ਮਾਲਕ ਅਮਨ ਕੁਮਾਰ ਅਤੇ ਸੰਤ ਚਿਤਾਨੰਦ ਟੈਲੀਕਾਮ ਦੇ ਮਾਲਕ ਲਲਿਤ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨਾਂ 'ਤੇ ਪਹੁੰਚੇ ਤਾਂ ਦੇਖਿਆ ਕਿ ਚੋਰਾਂ ਵਲੋਂ ਉਨ੍ਹਾਂ ਦੀਆਂ ਦੁਕਾਨਾਂ ਦੇ ਸ਼ਟਰ ਤੋੜਨ ਦੀ ਕੋਸ਼ਿਸ਼ ਕੀਤੀ ਹੋਈ ਸੀ | ਹਾਲਾਂਕਿ ਸ਼ਟਰ ਨੂੰ ਨੁਕਸਾਨ ਪਹੁੰਚਾਇਆ ਗਿਆ, ਪਰ ਚੋਰ ਅੰਦਰ ਦਾਖਲ ਨਹੀਂ ਹੋ ਸਕੇ ਅਤੇ ਕੋਈ ਵੀ ਸਮਾਨ ਚੋਰੀ ਨਹੀਂ ਹੋਇਆ | ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ | ਇਸ ਉਪਰੰਤ ਥਾਣੇਦਾਰ ਸਤਿਗੁਰ ਸਿੰਘ ਅਤੇ ਸਹਾਇਕ ਕਰਮਚਾਰੀ ਗੁਰਮੇਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ | ਪੁਲਿਸ ਵਲੋਂ ਨੇੜਲੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਪਤਾ ਲੱਗਿਆ ਕਿ ਕਰੀਬ ਇਕ ਵਜੇ ਦੇ ਸਮੇਂ ਇਕ ਨਕਾਬਪੋਸ਼ ਚੋਰ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ, ਘਟਨਾ ਦਾ ਪਤਾ ਲੱਗਦੈ ਹੀ ਵੱਡੀ ਗਿਣਤੀ 'ਚ ਦੁਕਾਨਦਾਰਾਂ ਦਾ ਇਕੱਠ ਹੋ ਗਿਆ | ਪੁਲਿਸ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ ਅਤੇ ਜਲਦ ਹੀ ਉਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਲਾਕੇ ਵਿਚ ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ | ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਲਾਕੇ ਅੰਦਰੋ ਮੋਟਰਸਾਈਕਲ ਚੋਰੀ ਹੋਣ ਦੀਆਂ ਘਟਨਾਵਾਂ ਵਾਪਰੀਆਂ ਹੋਈਆਂ ਹਨ, ਜਿਨ੍ਹਾਂ ਨੂੰ ਲੱਭਣ 'ਚ ਪੁਲਿਸ ਅਜੇ ਤੱਕ ਨਾਕਾਮ ਸਾਬਤ ਹੋਈ ਹੈ |
ਪਿਛਲੀ ਖ਼ਬਰ ਵਿਸ਼ੇਸ਼ ਸਟੋਰੀ-ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਗੋਇੰਦਵਾਲ ਸਾਹਿਬ ਦਾ ਬੱਸ ਅੱਡਾ ਅਗਲੀ ਖ਼ਬਰ ਫ਼ਰਦ ਕੇਂਦਰ ਮੁਲਾਜ਼ਮਾਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਸੰਬੰਧ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।