ਬਰਨਾਲਾ, 1 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਪਰੰਤ ਛੋਟੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸੰਸਥਾ ਦੇ ਐਮ.ਡੀ. ਸ੍ਰੀ ਕਪਿਲ ਮਿੱਤਲ, ਨਿਸ਼ੀ ਮਿੱਤਲ, ਪਿ੍ੰਸੀਪਲ ਦਲਜੀਤ ਸਿੰਘ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |