23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਵਿਖੇ ਹਨੂਮਾਨ ਜੈਅੰਤੀ ਮਨਾਈ

ਅਜੀਤ ਡੈਸਕ 02-04-2026
ਤਪਾ ਮੰਡੀ, 1 ਅਪ੍ਰੈਲ (ਪ੍ਰਵੀਨ ਗਰਗ)-ਡੇਰਾ ਬਾਬਾ ਧੂਣੀ ਦਾਸ ਸੰਕਟ ਮੋਚਨ ਹਨੂਮਾਨ ਮੰਦਰ ਬਜਰੰਗਪੁਰ ਢਿਲਵਾਂ ਦੇ ਸੰਚਾਲਕ ਸੰਤ ਬਾਬਾ ਵਿਵੇਕ ਮੁਨੀ ਅਤੇ ਜੈ ਮੁਨੀ ਦੀ ਦੇਖ-ਰੇਖ ਹੇਠ ਹਨੂਮਾਨ ਜੈਅੰਤੀ ਨੂੰ ਮੁੱਖ ਰੱਖਦਿਆਂ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਡਿਤ ਅਨਿਲ ਸ਼ਰਮਾ ਨੇ ਵੇਦ ਮੰਤਰਾਂ ਦਾ ਉਚਾਰਨ ਕਰ ਕੇ ਪੂਜਨ ਦੀ ਰਸਮ ਟੇਕ ਚੰਦ ਕਾਲਾ, ਨਨਦੀਪ ਕੁਮਾਰ ਘੁੰਨਸ ਅਤੇ ਨੀਰਜ ਘੁੰਨਸ ਤੋਂ ਸਮੇਤ ਪਰਿਵਾਰ ਅਦਾ ਕਰਵਾਈ | ਧਾਰਮਿਕ ਸਮਾਗਮ ਮੌਕੇ ਪੰਡਿਤ ਅਨਿਲ ਸ਼ਰਮਾ ਨੇ ਸੰਤ ਵਿਵੇਕ ਮੁਨੀ ਜੀ ਦੇ ਅਸ਼ੀਰਵਾਦ ਸਦਕਾ ਸਮੂਹ ਜਜਮਾਨਾ ਤੋਂ ਹਵਨ ਯੱਗ 'ਚ ਪੂਰਨ ਅਹੂਤੀ ਪਵਾਈ ਅਤੇ ਪ੍ਰਭੂ ਦੀ ਆਰਤੀ ਕਰਨ ਉਪਰੰਤ ਸ੍ਰੀ ਅਖੰਡ ਰਮਾਇਣ ਪਾਠਾਂ ਦੇ ਭੋਗ ਪਾਏ ਗਏ | ਸਮਾਗਮ ਮੌਕੇ ਸੰਤ ਮਹਾਂਪੁਰਸ਼ਾਂ ਨੇ ਸਮੁੱਚੀ ਸੰਗਤ ਨੂੰ ਪ੍ਰਭੂ ਨਾਮ ਸਿਮਰਨ ਕਰਨ ਦੀ ਪ੍ਰੇਰਨਾ ਦਿੱਤੀ | ਸਮਾਗਮ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਸਮੂਹ ਮੰਡੀ ਨਿਵਾਸੀਆਂ ਨੇ ਆਪਣੀ ਹਾਜ਼ਰੀ ਲਵਾਈ ਅਤੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਡੇਰਾ ਪ੍ਰਬੰਧਕਾਂ ਨੇ ਸਾਰੇ ਸ਼ਰਧਾਲੂਆਂ ਨੂੰ ਸ੍ਰੀ ਹਨੂਮਾਨ ਜਯੰਤੀ ਦੀ ਵਧਾਈ ਦਿੱਤੀ | ਇਸ ਮੌਕੇ ਜਤਿੰਦਰ ਘੁੰਨਸ, ਪਵਨ ਬਤਾਰਾ, ਸਮਾਜ ਸੇਵੀ ਸਤਪਾਲ ਮੌੜ, ਨਵੀਤ ਮੌੜ, ਕਾਲਾ ਰਾਮ, ਚੇਤਨ ਘੰੁਨਸ, ਰਤਨ ਢਿਲਵਾਂ, ਮੱਖਣ ਤੇਲ ਵਾਲਾ, ਮੇਸ਼ੀ ਪੱਖੋ, ਮਹੰਤ ਦਿਆਲ ਦਾਸ, ਕੇਸਰ ਸਿੰਘ, ਲਵਲੀ, ਛੋਟਾ, ਨਿੰਦਰ ਸਿੰਘ, ਭਿੰਦਰ ਸਿੱਧੂ, ਕਰਨ ਗੁਪਤਾ, ਅੰਕੁ ਬਦਰਾ, ਰੋਕੀ ਬਦਰਾ, ਕਰਨ ਸੁਨਾਮੀਆ, ਈਸ਼ਵਰ ਗੋਇਲ, ਸੰਦੀਪ ਕੁਮਾਰ ਵਿੱਕੀ, ਰਾਮ ਸਿੰਘ, ਪਿੰਕੀ ਮੌੜ, ਰਵੀ ਮੌੜ, ਰਾਜ਼ੀ, ਅਵਨੀਸ਼, ਮਨੀ, ਅਰਸ਼ੀ ਚੱਠਾ, ਸ਼ਾਲੂ, ਸੁੱਖਾ, ਅਰਸ਼ੀ, ਸ਼ੰਟੀ ਬਾਗੜੀਆ, ਨਾਨੂੰ ਮਾਰਵਾੜੀ, ਕਮਲ, ਮਨਦੀਪ, ਸਰਵਣ, ਦੀਪ, ਲਵਲੀ, ਗੁੱਗਾ, ਮਨੀਸ਼, ਭੂਸ਼ਣ, ਨਵੀਂ, ਰਿਤਿਕ, ਜੈਲਾ, ਅਭਿਜੋਤ, ਵਿਨੇ, ਨਿੱਕਾ, ਸ਼ਹਿਨਾਜ਼, ਲੱਭੂ, ਬੂਟਾ, ਵਿਜੇ ਆਦਿ ਸਮੂਹ ਸ਼ਰਧਾਲੂ ਮੌਜੂਦ ਸਨ |
ਪਿਛਲੀ ਖ਼ਬਰ ਐਸ.ਐਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਨਤੀਜਾ ਐਲਾਨਿਆ ਅਗਲੀ ਖ਼ਬਰ ਆਦਿ ਸ਼ਕਤੀ ਮੰਦਰ ਵਿਖੇ 'ਇਕ ਸ਼ਾਮ ਬਾਲਾਜੀ ਦੇ ਨਾਮ' ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।