ਹੰਡਿਆਇਆ, 1 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਪੰਜਵੀਂ ਤੋਂ ਗਿਆਰ੍ਹਵੀਂ ਕਲਾਸ ਤੱਕ ਦਾ ਨਤੀਜਾ ਐਲਾਨਿਆ ਗਿਆ | ਇਸ ਸਬੰਧੀ ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਹਰੇਕ ਕਲਾਸ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਰਾਜਿੰਦਰ ਸਿੰਘ, ਪਰਮਜੀਤ ਕੌਰ ਰਾਣੀ, ਪਿ੍ੰਸੀਪਲ ਜਸਵਿੰਦਰ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |