23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗਹਿਲ ਕਾਲਜ ਵਿਖੇ ਪੋਸਟਰ ਤੇ ਭਾਸ਼ਨ ਮੁਕਾਬਲੇ ਕਰਵਾਏ

ਅਜੀਤ ਡੈਸਕ 02-04-2026
ਟੱਲੇਵਾਲ, 1 ਅਪੈ੍ਰਲ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਰੈੱਡ ਰਿਬਨ ਕਲੱਬ ਵਲੋਂ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਜਨਮੀਤ ਸਿੰਘ (ਡਾ:) ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥਣਾਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਮਹੱਤਵਪੂਰਨ ਸਮਾਜਿਕ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਮੁਕਾਬਲਿਆਂ ਦੀ ਪਰਖ ਗੁਰਦੀਪ ਕੌਰ (ਡਾ:), ਪ੍ਰੋ: ਜਸਪ੍ਰੀਤ ਕੌਰ ਅਤੇ ਪ੍ਰੋ: ਰਮਨਦੀਪ ਕੌਰ ਨੇ ਕੀਤੀ | ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪਿ੍ੰਸੀਪਲ ਚਰਨਦੀਪ ਸਿੰਘ (ਡਾ:) ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਜਨਮੀਤ ਸਿੰਘ (ਡਾ:), ਪ੍ਰੋ: ਅਮਨਦੀਪ ਕੌਰ ਨੇ ਸਨਮਾਨਿਤ ਕੀਤਾ | ਇਸ ਮੌਕੇ ਅਰੁਣ ਕੁਮਾਰ, ਪ੍ਰੋ: ਅਮਨਦੀਪ ਕੌਰ, ਪ੍ਰੋ: ਲਭਜੀਤ ਕੌਰ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਐਡਵੋਕੇਟ ਧੀਰਜ ਕੁਮਾਰ ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਐਸ.ਐਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।