23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਡਵੋਕੇਟ ਧੀਰਜ ਕੁਮਾਰ ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 02-04-2026
ਬਰਨਾਲਾ, 1 ਅਪ੍ਰੈਲ (ਨਰਿੰਦਰ ਅਰੋੜਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵਲੋਂ ਐਡਵੋਕੇਟ ਧੀਰਜ ਕੁਮਾਰ ਬਰਨਾਲਾ ਨੂੰ ਵੱਡੀ ਜ਼ੁੰਮੇਵਾਰੀ ਸੌਂਪਦੇ ਹੋਏ ਜ਼ਿਲ੍ਹਾ ਬਰਨਾਲਾ ਦੇ ਲੀਗਲ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ਐਡਵੋਕੇਟ ਗੁਰਪ੍ਰੀਤ ਸਿੰਘ ਕਾਲੀਆ ਨੂੰ ਦੂਜੀ ਵਾਰ ਲੀਗਲ ਸੈਲ ਜ਼ਿਲ੍ਹਾ ਬਰਨਾਲਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈੇ | ਇਨ੍ਹਾਂ ਦੇ ਨਾਲ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਐਡਵੋਕੇਟ ਪਾਰਸਦੀਪ ਕੁਮਾਰ ਅਤੇ ਐਡਵੋਕੇਟ ਪੰਕਜ ਸਿੰਗਲਾ (ਤਪਾ ਵਾਲੇ) ਨੂੰ ਜ਼ਿਲ੍ਹਾ ਬਰਨਾਲਾ ਦੇ ਵਾਈਸ ਪ੍ਰਧਾਨ, ਐਡਵੋਕੇਟ ਅਮਨਦੀਪ ਸ਼ਰਮਾ, ਐਡਵੋਕੇਟ ਜਸਪ੍ਰੀਤ ਗਿੱਲ ਅਤੇ ਐਡਵੋਕੇਟ ਪੁਲਕਿਤ ਨੂੰ ਜੁਆਇੰਟ ਸਕੱਤਰ, ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਨੂੰ ਸਬ ਡਵੀਜ਼ਨ ਭਦੌੜ ਦਾ ਪ੍ਰਧਾਨ, ਐਡਵੋਕੇਟ ਜਸਵਿੰਦਰ ਕੌਰ ਨੂੰ ਸਬ ਡਵੀਜ਼ਨ ਭਦੌੜ ਦੀ ਸਕੱਤਰ ਅਤੇ ਐਡਵੋਕੇਟ ਮਨਦੀਪ ਸਿੰਘ ਸਹਿਜੜਾ ਨੂ ਸਬ ਡਵੀਜ਼ਨ ਮਹਿਲ ਕਲਾਂ ਦਾ ਪ੍ਰਧਾਨ ਤੇ ਐਡਵੋਕੇਟ ਅਮਨਦੀਪ ਸਿੰਘ ਸਿੰਮਕ ਨੂੰ ਸਬ ਡਵੀਜ਼ਨ ਮਹਿਲ ਕਲਾਂ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਨਿਯੁਕਤੀਆਂ 'ਤੇ ਐਡਵੋਕੇਟ ਨਿਤਿਨ ਬਾਂਸਲ, ਰਜਨੀਸ਼ ਕੁਮਾਰ, ਹਰਮਨਦੀਪ ਜੱਸੜ, ਮਹੇਸ਼ ਗੋਇਲ, ਸਿਮਰਨਜੀਤ ਕੌਰ, ਖੁਸ਼ਾਂਤ ਸਿੰਗਲਾ, ਤਾਰੁਸ਼ ਗੋਇਲ, ਕੀਰਤ ਕੌਸ਼ਲ, ਚੰਦਰ ਸ਼ੇਖਰ, ਅਰੁਣਜੀਤ ਗਰੇਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੱੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਬਰਨਾਲਾ ਹਰਿੰਦਰ ਸਿੰਘ ਧਾਲੀਵਾਲ, ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਿਰੁੱਧ ਬਿਜਲੀ ਮੁਲਾਜ਼ਮਾਂ ਨੇ ਕਾਲੇ ਬਿੱਲੇ ਲਾ ਕੇ ਕੀਤੀ ਗੇਟ ਰੈਲੀ ਅਗਲੀ ਖ਼ਬਰ ਗਹਿਲ ਕਾਲਜ ਵਿਖੇ ਪੋਸਟਰ ਤੇ ਭਾਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।