ਮਹਿਲ ਕਲਾਂ, 1 ਅਪ੍ਰੈਲ (ਤਰਸੇਮ ਸਿੰਘ ਗਹਿਲ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਬਰਨਾਲਾ ਬਲਾਕ ਮਹਿਲ ਕਲਾਂ ਵਲੋਂ ਬਲਾਕ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਪਿੰਡ ਮਹਿਲ ਖ਼ੁਰਦ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬੇਦਾਰ ਮੇਜਰ ਜਰਨੈਲ ਸਿੰਘ ਸਹਿਜੜਾ ਨੇ 15 ਮਾਰਚ ਨੂੰ ਕਰਵਾਏ ਗਏ ਸ਼ਹੀਦੀ ਸੈਨਿਕ ਸ਼ਰਧਾਂਜਲੀ ਸਮਾਗਮ ਨੂੰ ਨੇਪਰੇ ਚਾੜ੍ਹਨ ਵਿਚ ਪਿੰਡ ਮਹਿਲ ਖ਼ੁਰਦ ਦੇ ਸਾਬਕਾ ਸੈਨਿਕਾਂ ਅਤੇ ਨਗਰ ਨਿਵਾਸੀਆਂ ਵਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ | ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਦੀ ਸਮੇਂ-ਸਮੇਂ ਦੇਖਭਾਲ ਕਰੀਏ ਅਤੇ ਸ਼ਹੀਦੀ ਸਮਾਗਮ ਵੱਡੇ ਪੱਧਰ 'ਤੇ ਮਨਾਉਂਦੇ ਰਹੀਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਦੇ ਨੌਜਵਾਨ ਇਨ੍ਹਾਂ ਤੋਂ ਸੇਧ ਲੈ ਕੇ ਇਕ ਚੰਗੇ ਨਾਗਰਿਕ ਬਣ ਸਕਣ | ਬਲਾਕ ਮਹਿਲ ਕਲਾਂ ਦੀ ਸਮੁੱਚੀ ਕਮੇਟੀ ਵਲੋਂ ਪਿੰਡ ਮਹਿਲ ਖ਼ੁਰਦ ਦੇ ਸਾਬਕਾ ਸੈਨਿਕਾਂ ਅਤੇ ਨਗਰ ਨਿਵਾਸੀਆਂ ਦਾ ਸਮਾਗਮ ਨੂੰ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਨ ਤੇ ਤਹਿ ਦਿਲ ਤੋਂ ਧੰਨਵਾਦ ਕੀਤਾ | ਇਸ ਸਮੇਂ ਪ੍ਰਧਾਨ ਸੂਬੇਦਾਰ ਮੇਜਰ ਗੁਰਜੰਟ ਸਿੰਘ, ਮੀਤ ਪ੍ਰਧਾਨ ਕੈਪਟਨ ਗੁਰਜੰਟ ਸਿੰਘ, ਸੂਬੇਦਾਰ ਸਾਧੂ ਸਿੰਘ, ਸੂਬੇਦਾਰ ਰਾਜ ਕੁਮਾਰ, ਹੌਲਦਾਰ ਸੇਵਕ ਸਿੰਘ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਮਹਿੰਦਰ ਸਿੰਘ, ਸ਼ਹੀਦ ਗੁਰਪ੍ਰੀਤ ਸਿੰਘ ਦੇ ਭਰਾ ਸੂਬੇਦਾਰ ਸੁਖਵਿੰਦਰ ਸਿੰਘ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਾਕ ਮੀਤ ਪ੍ਰਧਾਨ ਕੈਪਟਨ ਗੁਰਮੇਲ ਸਿੰਘ ਛਾਪਾ, ਸੂਬੇਦਾਰ ਗੁਰਮੇਲ ਸਿੰਘ ਕੁਤਬਾ, ਹੌਲਦਾਰ ਸਪਿੰਦਰ ਸਿੰਘ ਬਲਾਕ ਜਨਰਲ ਸਕੱਤਰ, ਹੌਲਦਾਰ ਬਿੰਦਰ ਸਿੰਘ ਪੰਡੋਰੀ ਆਦਿ ਹਾਜ਼ਰ ਸਨ |