ਹੰਡਿਆਇਆ, 1 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਚਲਾਏ ਜਾ ਰਹੇ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਸੂਚ ਪੱਤੀ ਹੰਡਿਆਇਆ ਵਿਖੇ ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਦੀ ਸਿਲਾਈ ਕਟਾਈ ਦੀ ਸਾਲਾਨਾ ਪ੍ਰੀਖਿਆ ਕਰਵਾਈ ਗਈ | ਇਸ ਮੌਕੇ ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਦੇ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ, ਸਰਪ੍ਰਸਤ ਸੁਖਵਿੰਦਰ ਸਿੰਘ ਭੰਡਾਰੀ, ਸੋਮਾ ਭੰਡਾਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਿਲਾਈ ਸੈਂਟਰ ਦੀ ਪਿ੍ੰਸੀਪਲ ਹਰਜਿੰਦਰ ਕੌਰ ਕਾਤਰੋਂ ਨੇ ਦੱਸਿਆ ਕਿ ਵਿਦਿਆਰਥਣਾਂ ਦਾ ਨਤੀਜਾ 2 ਅਪ੍ਰੈਲ ਨੂੰ ਐਲਾਨਿਆ ਜਾਵੇਗਾ ਅਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ |