22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕਿਰਤ ਕੋਡਾਂ ਨੂੰ ਲਾਗੂ ਕਰਨ ਖ਼ਿਲਾਫ਼ 'ਕਾਲਾ ਦਿਵਸ' ਮਨਾਇਆ

ਅਜੀਤ ਡੈਸਕ 02-04-2026
ਬਰਨਾਲਾ, 1 ਅਪ੍ਰੈਲ (ਅਸ਼ੋਕ ਭਾਰਤੀ)-ਮਜ਼ਦੂਰ-ਮੁਲਾਜਮ-ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ 4 ਕਿਰਤ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਖ਼ਿਲਾਫ਼ 'ਕਾਲਾ ਦਿਵਸ' ਵਜੋਂ ਮਨਾਉਂਦਿਆਂ ਡੀ.ਸੀ. ਦਫ਼ਤਰ ਬਰਨਾਲਾ ਅੱਗੇ ਰੈਲੀ ਕਰਨ ਉਪਰੰਤ ਕਚਹਿਰੀ ਚੌਂਕ ਤੱਕ ਰੋਸ ਭਰਪੂਰ ਮਾਰਚ ਕਰਨ ਉਪਰੰਤ ਕਿਰਤ ਕੋਡਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਰਾਇਣ ਦੱਤ, ਦਰਸ਼ਨ ਚੀਮਾ, ਰਾਜੀਵ ਕੁਮਾਰ, ਲਾਭ ਸਿੰਘ ਅਕਲੀਆ, ਕਾਮਰੇਡ ਖੁਸ਼ੀਆ ਸਿੰਘ, ਮਨੋਹਰ ਲਾਲ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਲੋਂ 1999 ਵਿਚ ਗਠਨ ਕੀਤੇ ਦੂਜੇ ਲੇਬਰ ਕਮਿਸ਼ਨ ਨੇ 2002 ਵਿਚ 40 ਤੋਂ ਵੱਧ ਕੇਂਦਰੀ ਅਤੇ ਸੂਬਿਆਂ ਦੇ ਮਜ਼ਦੂਰਾਂ ਸਬੰਧੀ ਲਗਭਗ 100 ਕਾਨੂੰਨਾਂ ਨੂੰ ਚਾਰ ਜਾਂ ਪੰਜ ਕਿਰਤ ਕੋਡਾਂ ਵਿਚ ਇਕੱਠਾ ਕਰਨ ਦੀਆਂ ਸਿਫ਼ਾਰਸ਼ਾਂ ਕੀਤੀਆਂ ਸਨ | ਮੌਜੂਦਾ ਮੋਦੀ ਸਰਕਾਰ ਨੇ ਮਜ਼ਦੂਰਾਂ ਸਬੰਧੀ ਸਾਰੇ ਕਾਨੂੰਨਾਂ ਨੂੰ ਚਾਰ ਕਿਰਤ ਕੋਡਜ਼ ਵਿਚ ਇਕੱਠਾ ਕਰ ਦਿੱਤਾ ਹੈ | ਪਹਿਲਾਂ, ਉਜ਼ਰਤਾਂ ਦਾ ਕੋਡ ਐਕਟ ਅਗਸਤ 2019 ਵਿਚ ਪਾਸ ਕੀਤਾ ਗਿਆ | ਇਸ ਕੋਡ ਵਿਚ ਉਜ਼ਰਤਾਂ ਸਬੰਧੀ ਸਾਰੇ ਕਾਨੂੰਨ ਇਕੱਠੇ ਕਰ ਦਿੱਤੇ ਗਏ ਹਨ | ਉਦਯੋਗ ਸਬੰਧੀ ਕੋਡ ਐਕਟ, 2020 ਵਿਚ ਟਰੇਡ ਯੂਨੀਅਨ ਐਕਟ, 1926, ਇੰਡਸਟਰੀਅਲ ਡਿਸਪਿਊਟਸ ਐਕਟ, 1947 ਅਤੇ ਇੰਡਸਟਰੀਅਲ ਇਮਪਲਾਇਮੈਂਟ ਸਟੈਂਡਿੰਗ ਆਰਡਰਜ਼ ਐਕਟ, 1946 ਨੂੰ ਇਕੱਠਾ ਕਰ ਦਿੱਤਾ ਗਿਆ ਹੈ | ਸੋਸ਼ਲ ਸਕਿਉਰਿਟੀ ਕੋਡ ਐਕਟ, 2020 ਵਿਚ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਕਲਿਆਣ ਸਬੰਧੀ ਕਾਨੂੰਨਾਂ ਨੂੰ ਇਕੱਠਾ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕੰਮ ਕਰਨ ਦੀਆਂ ਸਥਿਤੀਆਂ ਕੋਡ ਐਕਟ, 2020 ਵਿਚ ਤਕਰੀਬਨ 13 ਕਾਨੂੰਨ, ਜਿਹੜੇ ਮਜ਼ਦੂਰਾਂ ਨੂੰ ਸਿਹਤ, ਕੰਮ ਕਰਨ ਵਾਲੀ ਥਾਂ ਦੀ ਸਥਿਤੀ ਅਤੇ ਰੁਜ਼ਗਾਰ ਦੀ ਸੁਰੱਖਿਆ ਪ੍ਰਦਾਨ ਕਰਵਾਉਂਦੇ ਸਨ ਸ਼ਾਮਿਲ ਕੀਤੇ ਗਏ ਹਨ | ਸਰਕਾਰ ਅਤੇ ਕਿਰਤ ਕੋਡਜ਼ ਦੀ ਹਮਾਇਤ ਕਰਨ ਵਾਲੇ ਲੋਕ, ਰਾਜਨੀਤਕ ਪਾਰਟੀਆਂ ਅਤੇ ਮਜ਼ਦੂਰਾਂ ਸਬੰਧੀ ਹੋਰ ਕਾਨੂੰਨਾਂ ਵਿਚ ਸੋਧਾਂ ਨੂੰ ਮਜ਼ਦੂਰ ਪੱਖੀ, ਮਜ਼ਦੂਰਾਂ ਦੀ ਭਲਾਈ ਤੇ ਕਲਿਆਣ ਵਾਲੇ ਅਤੇ ਮਜ਼ਦੂਰਾਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਗਰਦਾਨ ਰਹੇ ਹਨ | ਇਹ ਸੋਧਾਂ ਕਰਨ ਵੇਲੇ ਹਾਕਮ ਜਮਾਤ ਨੇ ਪੂੰਜੀਪਤੀਆਂ ਨਾਲ ਮਿਲ ਕੇ ਬੜੀ ਚਲਾਕੀ ਨਾਲ ਇਨ੍ਹਾਂ ਕਿਰਤ ਕੋਡਾਂ ਵਿਚ ਮਜ਼ਦੂਰਾਂ ਨੂੰ ਭਰਮਾਉਣ ਵਾਲੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ | ਇਨ੍ਹਾਂ ਸੋਧਾਂ ਦਾ ਗਹੁ ਨਾਲ ਨਿਰੀਖਣ ਕੀਤਿਆਂ ਪਤਾ ਲੱਗਦਾ ਹੈ ਕਿ ਇਹ ਸਾਰੀਆਂ ਸੋਧਾਂ ਮਜ਼ਦੂਰਾਂ ਦੇ ਖ਼ਿਲਾਫ਼ ਅਤੇ ਪੂੰਜੀਪਤੀਆਂ/ਕਾਰਪੋਰੇਟਾਂ ਦੇ ਹਿਤਾਂ ਵਿਚ ਹਨ | ਆਗੂਆਂ ਗੁਰਪ੍ਰੀਤ ਸਿੰਘ ਰੂੜੇਕੇ, ਬਾਬੂ ਸਿੰਘ ਖੁੱਡੀ ਕਲਾਂ, ਸਾਹਿਬ ਸਿੰਘ ਬਡਬਰ, ਰਜਿੰਦਰ ਪਾਲ, ਬਲਜਿੰਦਰ ਪ੍ਰਭੂ, ਬਿੱਕਰ ਸਿੰਘ ਅÏਲਖ, ਸ਼ਿੰਦਰ ਸਿੰਘ ਧੌਲਾ ਨੇ ਕਿਹਾ ਕਿ ਇਨ੍ਹਾਂ ਕੋਡਾਂ 'ਚ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਕਰਨ ਵਾਲੀਆਂ ਮੱਦਾਂ ਨੂੰ ਸਨਅਤਕਾਰਾਂ ਅਤੇ ਸਰਮਾਏਦਾਰਾਂ ਦੇ ਹਿਤਾਂ ਵਿਚ ਨਰਮ ਕੀਤਾ ਗਿਆ ਹੈ | ਮਜ਼ਦੂਰਾਂ ਦੇ ਜਥੇਬੰਦ ਹੋਣ ਦੇ ਅਧਿਕਾਰ ਉੱਪਰ ਵੀ ਪਾਬੰਦੀਆਂ ਮੜ੍ਹ ਦਿੱਤੀਆਂ ਹਨ | ਇਸ ਸਮੇਂ ਕੁਲਦੀਪ ਸਿੰਘ ਸੰਘੇੜਾ, ਮਨਮੋਹਨ ਭੱਠਲ,
ਪਿਛਲੀ ਖ਼ਬਰ ਗ਼ਦਰੀ ਗੁਲਾਬ ਕੌਰ ਨੂੰ ਸਮਰਪਿਤ 11ਵੀਂ ਡੀ.ਟੀ.ਐੱਫ ਵਜ਼ੀਫ਼ਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ 'ਚ ਨਤੀਜੇ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।