ਬਰਨਾਲਾ, 1 ਅਪ੍ਰੈਲ (ਅਸ਼ੋਕ ਭਾਰਤੀ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਬਰਨਾਲਾ ਵਲੋਂ ਗ਼ਦਰੀ ਬੀਬੀ ਗੁਲਾਬ ਕੌਰ ਦੀ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ 11ਵੀਂ ਡੀ.ਟੀ.ਐੱਫ. ਵਜ਼ੀਫ਼ਾ ਪ੍ਰੀਖਿਆ ਬਰਨਾਲਾ ਦੇ ਪੰਜ ਪ੍ਰੀਖਿਆ ਕੇਂਦਰਾਂ (ਤਪਾ, ਭਦੌੜ, ਬਰਨਾਲਾ, ਧਨੌਲਾ ਤੇ ਮਹਿਲ ਕਲਾਂ) ਵਿਖੇ ਕਰਵਾਈ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਚੁਹਾਣਕੇ, ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੀਪ ਤਪਾ, ਵਜ਼ੀਫ਼ਾ ਪ੍ਰੀਖਿਆ ਸੰਚਾਲਕ ਕਮੇਟੀ ਦੇ ਆਗੂ ਬਲਜਿੰਦਰ ਪ੍ਰਭੂ ਨੇ ਦੱਸਿਆ ਕਿ ਡੀ.ਟੀ.ਐੱਫ ਵਜ਼ੀਫ਼ਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ 'ਚ ਪੜ੍ਹਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਕੁੱਲ 2158 ਵਿਦਿਆਰਥੀਆਂ ਨੇ ਇਸ 11ਵੀਂ ਡੀ.ਟੀ.ਐੱਫ ਵਜ਼ੀਫ਼ਾ ਪ੍ਰੀਖਿਆ ਵਿਚ ਭਾਗ ਲਿਆ ਸੀ, ਜਿਸ ਅਨੁਸਾਰ ਪੰਜਵੀਂ ਜਮਾਤ ਵਿਚੋਂ ਸਰਕਾਰੀ ਸਕੂਲ ਕੈਟਾਗਰੀ 'ਚ ਖ਼ੁਸ਼ਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਸੰਘੇੜਾ ਨੇ ਪਹਿਲਾ, ਈਸ਼ਿਕਾ ਗੁਰੂ ਤੇਗ਼ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਨੇ ਦੂਜਾ ਤੇ ਖੁਸ਼ਪ੍ਰੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ ਨੇ ਤੀਜਾ ਸਥਾਨ ਹਾਸਲ ਕੀਤਾ | ਪੰਜਵੀਂ ਜਮਾਤ ਦੇ ਪ੍ਰਾਈਵੇਟ ਸਕੂਲਾਂ ਵਿਚੋਂ ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਾਣੀ ਤੇ ਦੀਵਾਂਸ਼ੀ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਤੇ ਸੁਖਮਨਪ੍ਰੀਤ ਸਿੰਘ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਪਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਜਮਾਤ ਦੀ ਪ੍ਰੀਖਿਆ ਵਿਚ ਸਰਕਾਰੀ ਸਕੂਲਾਂ ਵਿਚ ਬਲਕਰਨ ਸਿੰਘ ਸਰਕਾਰੀ ਹਾਈ ਸਕੂਲ ਸਹਿਜੜਾ ਨੇ ਪਹਿਲਾ, ਨੂਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਕੁੱਬੇ ਨੇ ਦੂਜਾ ਤੇ ਸਾਹਿਬਜੋਤ ਕੌਰ ਸਰਕਾਰੀ ਮਿਡਲ ਸਕੂਲ ਰਾਜਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਜਮਾਤ ਵਿਚ ਪ੍ਰਾਈਵੇਟ ਸਕੂਲਾਂ ਵਿਚੋਂ ਮੋਹੁਲ ਗਰਗ ਮਦਰ ਟੀਚਰ ਸਕੂਲ ਬਰਨਾਲਾ ਨੇ ਪਹਿਲਾ, ਆਯਾਨ ਗੋਇਲ ਮਦਰ ਟੀਚਰ ਸਕੂਲ ਬਰਨਾਲਾ, ਮੇਹੁਲ ਗਰਗ ਮਦਰ ਟੀਚਰ ਸਕੂਲ ਹੰਡਿਆਇਆ ਤੇ ਪਰੀ ਰਾਣੀ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਨੇ ਦੂਜਾ ਸਭੀ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਤੀਜੇ ਸਥਾਨ 'ਤੇ ਰਹੇ | ਦਸਵੀਂ ਜਮਾਤ ਵਿਚ ਸਰਕਾਰੀ ਸਕੂਲਾਂ ਵਿਚੋਂ ਅੰਜਲੀ ਸਕੂਲ ਆਫ਼ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਰਨਾਲਾ ਨੇ ਪਹਿਲਾ, ਸਤਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਨੇ ਦੂਜਾ ਤੇ ਗੁਨੀਤ ਸ਼ਰਮਾ ਸਰਕਾਰੀ ਹਾਈ ਸਕੂਲ ਦਰਾਜ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਦਸਵੀਂ ਜਮਾਤ ਵਿਚ ਪ੍ਰਾਈਵੇਟ ਸਕੂਲਾਂ ਵਿਚੋਂ ਤਨਿਸ਼ਕਾ ਅਗਰਵਾਲ ਮਦਰ ਟੀਚਰ ਸਕੂਲ ਬਰਨਾਲਾ ਨੇ ਪਹਿਲਾ, ਇਨਾਇਤ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਨੇ ਦੂਜਾ, ਦਿਸ਼ਾ ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਆਗੂਆਂ ਦੱਸਿਆ ਕਿ 1 ਮਈ ਨੂੰ 'ਮਜ਼ਦੂਰ ਦਿਹਾੜੇ' ਮੌਕੇ ਇਸ ਵਜ਼ੀਫ਼ਾ ਪ੍ਰੀਖਿਆ ਵਿਚ ਪਹਿਲੇ ਤਿੰਨੇ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ ਰਾਸ਼ੀ, ਸਰਟੀਫਿਕੇਟ, ਟਰਾਫ਼ੀ ਤੇ ਪੜ੍ਹਨ ਸਮੱਗਰੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਬਿਨਾਂ ਪੰਜਵੀਂ, ਅੱਠਵੀਂ ਤੇ ਦਸਵੀਂ ਵਿਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀ ਕੈਟਾਗਿਰੀ ਵਿਚੋਂ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੇ ਵਿਦਿਆਰਥੀਆਂ ਤੋਂ ਅਗਲੇ 10 ਵਿਦਿਆਰਥੀਆਂ ਨੂੰ ਵੀ ਨਗਦ ਇਨਾਮ ਰਾਸ਼ੀ ਤੋਂ ਬਿਨਾਂ ਸਰਟੀਫਿਕੇਟ, ਟਰਾਫ਼ੀ ਤੇ ਪੜ੍ਹਨ ਸਮੱਗਰੀ ਦੇ ਕੇ ਹੌਸਲਾ ਅਫਜ਼ਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਲਖਵੀਰ ਠੁੱਲੀਵਾਲ, ਬਲਾਕ ਪ੍ਰਧਾਨ ਸੱਤਪਾਲ ਬਾਂਸਲ, ਬਲਾਕ ਸਕੱਤਰ ਦਵਿੰਦਰ ਸਿੰਘ ਤਲਵੰਡੀ, ਰਘਵੀਰ ਕਰਮਗੜ੍ਹ, ਅੰਮਿ੍ਤ ਹਰੀਗੜ੍ਹ, ਸਹਾਇਕ ਪ੍ਰੈੱਸ ਸਕੱਤਰ ਪਲਵਿੰਦਰ ਸਿੰਘ ਠੀਕਰੀਵਾਲਾ, ਹੈਡ ਮਾਸਟਰ ਪ੍ਰਦੀਪ ਕੁਮਾਰ, ਵਰਿੰਦਰ ਕੁਮਾਰ, ਪਰਦੀਪ ਬਖਤਗੜ੍ਹ, ਕੁਲਦੀਪ ਸੰਘੇੜਾ, ਹਰਬਚਨ ਹੰਡਿਆਇਆ, ਸੁਨੀਲ ਕੁਮਾਰ, ਜਗਰੂਪ ਸਿੰਘ, ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਆਗੂ ਗੁਰਮੀਤ ਸੁਖਪੁਰ ਆਦਿ ਹਾਜ਼ਰ ਸਨ |