29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਸਿਟੀ ਇੰਚਾਰਜ ਨੇ ਕੀਤੀ ਨਾਕਾਬੰਦੀ <br/>

ਅਜੀਤ ਡੈਸਕ 04-04-2026
ਤਪਾ ਮੰਡੀ, 3 ਅਪ੍ਰੈਲ (ਪ੍ਰਵੀਨ ਗਰਗ)-ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਪੁਲਿਸ ਨੇ ਦਰਾਜ਼ ਫਾਟਕਾਂ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸੰਭਾਵਿਤ ਹੁੱਲੜ੍ਹਬਾਜ਼ੀ, ਆਪਸੀ ਝਗੜਿਆਂ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ | ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ 'ਚ ਬਹਾਲ ਰੱਖੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ | ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ |

ਪਿਛਲੀ ਖ਼ਬਰ ਬਰਨਾਲਾ-ਮਾਨਸਾ ਮਾਰਗ ਦੀਆਂ ਸਾਈਡਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਕਰਕੇ ਫੈਲੀ ਬਦਬੂ <br/> ਅਗਲੀ ਖ਼ਬਰ ਮਹਿਲ ਕਲਾਂ ਵਿਖੇ ਪਾਵਰਕਾਮ-ਟਰਾਂਸਕੋ ਯੂਨੀਅਨ ਦੀ ਭਰਵੀਂ ਇਕੱਤਰਤਾ-10 ਨੂੰ ਪਟਿਆਲਾ ਧਰਨੇ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।