29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ <br/>

ਅਜੀਤ ਡੈਸਕ 04-04-2026
ਬਰਨਾਲਾ, 3 ਅਪ੍ਰੈਲ (ਅਸ਼ੋਕ ਭਾਰਤੀ)-ਪੰਜਾਬ ਨੰਬਰਦਾਰ ਯੂਨੀਅਨ (ਰਜਿ: 643) ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਮੱੁਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ, ਪੰਜਾਬ ਸਟੇਟ ਅਗਜੈਕਟਿਵ ਕਮੇਟੀ ਦੇ ਮੈਂਬਰ ਨੰਦ ਸਿੰਘ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਨੰਬਰਦਾਰਾਂ ਦਾ ਮਾਣਭੱਤਾ ਦੱੁਗਣਾ ਕੀਤਾ ਜਾਵੇਗਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇਗੀ | ਪਰ ਸਰਕਾਰ ਨੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮੰਗਾਂ ਲਾਗੂ ਨਹੀਂ ਕੀਤੀਆਂ | ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣਭੱਤਾ 5 ਹਜ਼ਾਰ ਰੁਪਏ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ | ਜਿਸ ਕਾਰਨ ਮੱੁਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਅੱਗੇ ਪੰਜਾਬ ਪੱਧਰੀ ਰੈਲੀ ਕਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜਸਪ੍ਰੀਤ ਸਿੰਘ ਚੂੰਘਾ, ਹਰਿੰਦਰ ਸਿੰਘ, ਗੁਰਤੇਜ ਸਿੰਘ, ਗੁਰਜੰਟ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਭਰਾਜ ਧਾਰਮਿਕ ਸਮਾਗਮ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।