28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 04-04-2026
ਸ਼ਹਿਣਾ, 3 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ | ਨਰੇਗਾ ਸਕੀਮ ਨੂੰ ਬੰਦ ਕੀਤੀਆਂ ਕਾਫ਼ੀ ਸਮਾਂ ਲੰਘ ਚੱੁਕਿਆ ਹੈ, ਪਰ ਸ਼ੁਰੂ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੇ ਚੱਲਦਿਆਂ ਕਈ ਵਾਰ ਵਾਅਦੇ ਕੀਤੇ ਗਏ ਜੋ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ 6 ਅਪੈ੍ਰਲ ਨੂੰ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਧਰਨੇ ਦਿੱਤੇ ਜਾਣਗੇ ਅਤੇ ਕਿਸਾਨੀ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਮੌਕੇ ਜਗਤਾਰ ਸਿੰਘ ਢਿੱਲਵਾਂ, ਹਰੀ ਸਿੰਘ ਭਗਤਪੁਰਾ, ਕਾਲਾ ਸਿੱਧੂ ਜਗਜੀਤਪੁਰਾ, ਗੁਰਦੀਪ ਸਿੰਘ ਪੱਖੋਕੇ, ਵਜੀਰ ਸਿੰਘ ਭਦੌੜ ਆਦਿ ਬਲਾਕ ਦੇ ਆਗੂ ਹਾਜ਼ਰ ਰਹੇ |

ਪਿਛਲੀ ਖ਼ਬਰ ਬਾਬਾ ਨਾਹਰ ਸਿੰਘ ਦੀ ਤੀਜੀ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ <br/> ਅਗਲੀ ਖ਼ਬਰ ਵਿਧਾਇਕ ਪੰਡੋਰੀ ਵਲੋਂ ਸਰਪੰਚ ਗੁਰਦੀਪ ਸਿੰਘ ਬਾਬਾ ਮੁੱਖ ਸਲਾਹਕਾਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।