28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਾਬਾ ਨਾਹਰ ਸਿੰਘ ਦੀ ਤੀਜੀ ਬਰਸੀ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ <br/>

ਅਜੀਤ ਡੈਸਕ 04-04-2026
ਟੱਲੇਵਾਲ, 3 ਅਪੈ੍ਰਲ (ਸੋਨੀ ਚੀਮਾ)-ਪਿੰਡ ਚੂੰਘਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਬਹੁਤ ਹੀ ਲੰਮਾ ਸਮਾਂ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸੰਤ ਬਾਬਾ ਨਾਹਰ ਸਿੰਘ ਦੀ ਤੀਸਰੀ ਬਰਸੀ ਗੁਰਦੁਆਰਾ ਸਾਹਿਬ ਵਿਖੇ ਮਨਾਈ ਗਈ | ਇਸ ਮੌਕੇ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਬੇਨਤੀ ਕਰਨ ਉਪਰੰਤ ਟੱਲੇਵਾਲ ਦੇ ਗੁਰਦੁਆਰਾ ਸਾਹਿਬ ਨਹਿਰ ਵਾਲਾ ਤੋਂ ਪਹੁੰਚੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ਬਰਸੀ ਸਮਾਗਮ ਦੌਰਾਨ ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਬਾਬਾ ਬਲਜਿੰਦਰ ਸਿੰਘ ਹੈਡ ਗ੍ਰੰਥੀ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸੰਤ ਬਾਬਾ ਗਿਆਨੀ ਭਗਵਾਨ ਸਿੰਘ ਅਤੇ ਹੋਰ ਮਹਾਂਪੁਰਸ਼ਾਂ ਦਾ ਸਿਰੋਪਾਉ ਭੇਟ ਕਰ ਕੇ ਸਨਮਾਨ ਕੀਤਾ ਗਿਆ | ਜਥੇਦਾਰ ਬਲਦੇਵ ਸਿੰਘ ਚੂੰਘਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਕਿਹਾ ਕਿ ਬਾਬਾ ਨਾਹਰ ਸਿੰਘ ਦੀ ਅਗਵਾਈ ਵਿਚ ਜਿੱਥੇ ਪਿੰਡ ਵਿਚ ਲੰਬੇ ਸਮੇਂ ਤੋਂ ਧਾਰਮਿਕ ਸਮਾਗਮ ਕਰਵਾਏ ਗਏ ਸਨ, ੳੱੁਥੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਬਹੁਤ ਸਾਰੇ ਨਗਰ ਨਿਵਾਸੀ ਨੇ ਅੰਮਿ੍ਤ ਛਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗੇ | ਇਸ ਮੌਕੇ ਮੈਨੇਜਰ ਮਹਿੰਦਰ ਸਿੰਘ ਚੂੰਘਾ, ਆੜ੍ਹਤੀਆਂ ਮੇਜਰ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ, ਮਹਿੰਗਾ ਸਿੰਘ, ਨਿਰਮਲ ਸਿੰਘ, ਸੁਖਪਾਲ ਸਿੰਘ, ਹਰਦੇਵ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਚੂੰਘਾਂ ਅਤੇ ਨਗਰ ਨਿਵਾਸੀ ਹਾਜ਼ਰ ਸਨ | ਸਮਾਗਮ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਮੀਂਹ ਤੇ ਗੜੇਮਾਰੀ ਕਾਰਨ ਨੁਕਸਾਨੀ ਫ਼ਸਲ ਦੀ ਤੁਰੰਤ ਗਿਰਦਾਵਰੀ ਤੇ ਮੁਆਵਜ਼ਾ ਦੇਵੇ ਸਰਕਾਰ- ਮਨਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।