08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਹਲਕਾ ਭਦੌੜ ਕਾਨੂੰਨੀ ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 06-04-2026
ਤਪਾ ਮੰਡੀ, 5 ਅਪ੍ਰੈਲ (ਪ੍ਰਵੀਨ ਗਰਗ)-ਪਿਛਲੇ ਦਿਨੀਂ ਸੂਬਾ ਸਰਕਾਰ ਵਲੋਂ ਕਾਨੂੰਨੀ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਦੀ ਸੂਚੀ ਵਿਚ ਹਲਕਾ ਭਦੌੜ ਦੇ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ | ਆਪਣੀ ਨਿਯੁਕਤੀ 'ਤੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਨੇ ਆਪਣੇ ਸਾਥੀਆਂ ਸਮੇਤ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਐਡਵੋਕੇਟ ਢਿਲਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ | ਐਡਵੋਕੇਟ ਗੁਰਪ੍ਰੀਤ ਸਿੰਘ ਢਿਲਵਾਂ ਦੀ ਹੋਈ ਇਸ ਨਿਯੁਕਤੀ 'ਤੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ, ਟਰੇਡ ਵਿੰਗ ਦੇ ਮੈਂਬਰ ਰਵੀ ਮੌੜ, ਟਰੱਕ ਯੂਨੀਅਨ ਪ੍ਰਧਾਨ ਜਸਵਿੰਦਰ ਸਿੰਘ ਚੱਠਾ ਤੇ ਗੁਰਤੇਜ ਸਿੰਘ ਧਾਲੀਵਾਲ, ਬਲਜੀਤ ਸਿੰਘ ਬਾਸੀ, ਰਾਜੂ ਮਾਰਕੰਡਾ, ਚੰਚਲ ਕੁਮਾਰ ਰਾਜੂ, ਜੱਸੀ ਪੁਰਬਾ, ਮਿਸਤਰੀ ਭੁਪਿੰਦਰ ਸਿੰਘ, ਸਿਕੰਦਰ ਸਿੰਘ, ਹੈਰੀ ਧੂਰਕੋਟ, ਅਮਨ ਦਰਾਕਾ ਆਦਿ ਸਮੂਹ ਵਰਕਰਾਂ ਨੇ ਦਿਲ ਦੀਆਂ ਗਹਿਰਾਈਆਂ ਵਿਚੋਂ ਮੁਬਾਰਕਬਾਦ ਦਿੱਤੀ | ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਵਲੋਂ ਦਿੱਤੀਆਂ ਗਈਆਂ ਜ਼ਿੰਮੇਵਾਰੀਆਂ ਤਹਿਤ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਮਾਲਵਾ ਕੋਆਰਡੀਨੇਟਰ (ਨਸ਼ਾ ਮੁਕਤੀ ਮੋਰਚਾ) ਅਤੇ ਜ਼ਿਲ੍ਹਾ ਮੀਡੀਆ ਸੈਕਰੇਟਰੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ |
ਪਿਛਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ... ਅਗਲੀ ਖ਼ਬਰ ਸਿਹਤਮੰਦ ਬਰਨਾਲਾ ਤਹਿਤ ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।