08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਨਾਲ ਹੋਈ <br/>

ਫਿਊਚਰ ਰੈਡੀ ਸਕੂਲ ਵਿਖੇ ਕਰਵਾਏ ਸਮਾਗਮ ਮੌਕੇ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਸੋਨੀ ਚੀਮਾ <br/> 06-04-2026
ਟੱਲੇਵਾਲ, 5 ਅਪੈ੍ਰਲ (ਸੋਨੀ ਚੀਮਾ)-ਸਥਾਨਕ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਵਲੋਂ ਨਵੇਂ ਵਿੱਦਿਅਕ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ | ਇਸ ਅਧਿਆਤਮਿਕ ਅਤੇ ਧਾਰਮਿਕ ਸਮਾਗਮ ਦੌਰਾਨ ਪੂਰੇ ਸਕੂਲ ਦਾ ਮਾਹੌਲ ਗੁਰਬਾਣੀ ਦੀ ਰੌਸ਼ਨੀ ਨਾਲ ਪ੍ਰਕਾਸ਼ਵਾਨ ਹੋ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ, ਗੁਰੂਸਰ, ਟੱਲੇਵਾਲ ਦੇ ਪ੍ਰਬੰਧਕ ਅਤੇ ਮੁੱਖ ਸੇਵਾਦਾਰ ਗਿਆਨੀ ਸੰਤ ਭਗਵਾਨ ਸਿੰਘ ਜੀ ਨੇ ਵਿਸ਼ੇਸ਼ ਤੌਰ 'ਤੇ ਸਕੂਲ ਵਿਚ ਹਾਜ਼ਰੀ ਭਰ ਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਅਸੀਸਾਂ ਨਾਲ ਨਿਵਾਜਿਆ | ਉਪਰੰਤ ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਸਕੂਲ ਵਲੋਂ ਹਰ ਸਾਲ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਜਾਂਦੇ ਹਨ ਅਤੇ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਹੀ ਸਕੂਲ ਸਟਾਫ਼ ਵਲੋਂ ਨਵਾਂ ਸੈਸ਼ਨ ਸ਼ੁਰੂ ਕੀਤਾ ਜਾਂਦਾ ਹੈ | ਇਸ ਮੌਕੇ ਰਿਟਾਇਰਡ ਸੀ.ਡੀ.ਪੀ.ਓ. ਮੈਡਮ ਰਛਪਾਲ ਕੌਰ, ਪਿੰਡ ਦੇ ਮੌਜੂਦਾ ਸਰਪੰਚ ਜੁਗਰਾਜ ਸਿੰਘ, ਰਿਟਾਇਰਡ ਹੈੱਡਮਾਸਟਰ ਰਣਜੀਤ ਸਿੰਘ, ਮਾਤਾ ਗੁਰਮੀਤ ਕੌਰ, ਮਾਤਾ ਸੁਰਜੀਤ ਕੌਰ, ਮਾਤਾ ਮਨਦੀਪ ਕੌਰ, ਸ੍ਰੀਮਤੀ ਬਲਜਿੰਦਰ ਕੌਰ, ਸ੍ਰੀਮਤੀ ਭਿੰਦਰ ਕੌਰ, ਵਾਇਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਪੂਜਾ ਵਰਮਾ, ਹਰਜਿੰਦਰ ਕੌਰ, ਅਰਸ਼ਦੀਪ ਕੌਰ, ਹਰਪ੍ਰੀਤ ਕੌਰ, ਸੀਮਾ ਕੌਰ, ਸੰਦੀਪ ਕੌਰ, ਵੀਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਯਸ਼ਪਾਲ ਕੌਰ, ਸੁਰਿੰਦਰ ਕੌਰ, ਬਲਦੇਵ ਖਾਂ, ਮਨਪ੍ਰੀਤ ਸਿੰਘ ਸੋਨੂੰ, ਜਗਸੀਰ ਸਿੰਘ, ਮਹਿੰਦਰ ਦਾਸ, ਦਰਸ਼ਨ ਸਿੰਘ, ਚਮਕੌਰ ਸਿੰਘ, ਭਗਵਾਨ ਦਾਸ ਅਤੇ ਕੇਅਰ ਟੇਕਰ ਰਛਪਾਲ ਕੌਰ ਤੇ ਹਰਪ੍ਰੀਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਵਾਟਰ ਸਪਲਾਈ ਵਾਲੀ ਪਾਈਪ ਟੁੱਟੀ ਹੋਣ ਕਾਰਨ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਹਲਕਾ ਭਦੌੜ ਕਾਨੂੰਨੀ ਵਿੰਗ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।