08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪਿੰਡ ਕੁਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਭਰਵੀਂ ਇਕੱਤਰਤਾ <br/>

ਪਿੰਡ ਕੁਰੜ ਵਿਖੇ ਜਥੇ: ਨਾਥ ਸਿੰਘ ਹਮੀਦੀ ਦਾ ਹਾਰਾਂ ਨਾਲ ਲੱਦ ਕੇ ਭਰਵਾਂ ਸਵਾਗਤ ਕਰਦੇ ਹੋਏ ਪਿੰਡ ਵਾਸੀ | ਤਸਵੀਰ : ਅਵਤਾਰ ਸਿੰਘ ਅਣਖੀ <br/> 06-04-2026
ਮਹਿਲ ਕਲਾਂ, 5 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਕੁਰੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਇਕੱਤਰਤਾ 'ਚ ਪਿੰਡ ਵਾਸੀਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਹਲਕਾ ਇੰਚਾਰਜ ਜਥੇ: ਨਾਥ ਸਿੰਘ ਹਮੀਦੀ ਦਾ ਪਿੰਡ ਵਾਸੀਆਂ ਨੇ ਹਾਰਾਂ ਨਾਲ ਲੱਦ ਕੇ ਸ਼ਾਨਦਾਰ ਸਵਾਗਤ ਕੀਤਾ | ਜਥੇ: ਹਮੀਦੀ ਨੇ ਵੱਡੀ ਗਿਣਤੀ 'ਚ ਪਹੁੰਚਣ 'ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਕੀਤੀਆਂ ਜਾ ਰਹੀਆਂ ਵਿਸ਼ਾਲ ਰੈਲੀਆਂ 'ਚ ਹਰ ਰੋਜ਼ ਵਧਦਾ ਜਾ ਰਿਹਾ ਇਕੱਠ ਕੰਧ 'ਤੇ ਲਿਖੇ ਵਾਂਗ ਇਹ ਸਪਸ਼ਟ ਕਰਦਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਫ਼ਤਿਹ ਹਾਸਲ ਕਰੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰਾ ਨਹੀਂ ਉੱਤਰੀ | ਜਿਸ ਕਰ ਕੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਅਕਾਲੀ ਸਰਕਾਰ ਦੌਰਾਨ ਮਜ਼ਦੂਰ ਵਰਗ ਲਈ ਆਟਾ-ਦਾਲ ਸਕੀਮ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ, ਲੜਕੀਆਂ ਲਈ ਸਾਈਕਲ ਸਕੀਮ, ਗ਼ਰੀਬ ਲੜਕੀਆਂ ਲਈ ਸ਼ਗਨ ਸਕੀਮ, ਕਿਸਾਨਾਂ ਲਈ ਮੁਫ਼ਤ ਬਿਜਲੀ-ਪਾਣੀ, ਅਤੇ ਨਵੇਂ ਮੋਟਰ ਕੁਨੈਕਸ਼ਨ, ਸਮੇਤ ਕਈ ਲੋਕ ਭਲਾਈ ਦੇ ਕਾਰਜ ਕੀਤੇ ਗਏ | ਪਰ ਅਫ਼ਸੋਸ ਕਿ ਆਪ ਸਰਕਾਰ ਵਲੋਂ ਪੜਤਾਲ ਦੇ ਨਾਂਅ ਹੇਠ ਸਹੂਲਤਾਂ ਇਕ ਇਕ ਕਰ ਕੇ ਬੰਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਐਲਾਨ ਕੀਤਾ ਕਿ ਸੂਬੇ ਅੰਦਰ ਅਕਾਲੀ ਸਰਕਾਰ ਬਣਦਿਆਂ ਹੀ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ, ਪੈਨਸ਼ਨ 3100 ਰੁਪਏ, ਸ਼ਗਨ ਸਕੀਮ ਇਕ ਲੱਖ ਰੁਪਏ ਅਤੇ ਖੇਤੀ ਮੋਟਰਾਂ ਦੇ ਕੁਨੈਕਸ਼ਨ ਵੀ ਖੋਹ ਲਏ ਜਾਣਗੇ | ਇਸ ਮੌਕੇ ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਕਾਲਾ, ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਡਿਊਟੀ ਨੂੰ ਵਧੇਰੇ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਪੂਰਾ ਕਰਨ ਲਈ ਉਹ ਸਮਰਪਿਤ ਭਾਵਨਾ ਨਾਲ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਮੌਕੇ ਜਸਵਿੰਦਰ ਕੌਰ ਧਾਰਨੀ, ਅਵਤਾਰ ਸਿੰਘ ਜਾਗਲ, ਗੁਰਜੀਤ ਸਿੰਘ ਬਰਨਾਲਾ, ਭਗਵਾਨ ਸਿੰਘ ਮਨਾਲ, ਕੁਲਵਿੰਦਰ ਸਿੰਘ ਮਾਂਗੇਵਾਲ, ਗੁਰਪ੍ਰੀਤ ਸਿੰਘ ਗੁਰੀ, ਜੁਝਾਰ ਸਿੰਘ, ਨਰਿੰਦਰ ਸਿੰਘ ਨੋਕੀ, ਜੀਵਨ ਸਿੰਘ, ਡਿੰਪਲ, ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਾਮਰਾਜਵਾਦ, ਕਾਰਪੋਰੇਟ ਅਤੇ ਸੰਘੀ ਮਨੂੰਵਾਦੀ ਫਾਸ਼ੀਵਾਦ ਗੱਠਜੋੜ ਦੇ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਸੱਦਾ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।