08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਰਨਾਲਾ ਜਰਨਲਿਸਟ ਐਸੋਸੀਏਸ਼ਨ ਵਲੋਂ 'ਇੱਕ ਸ਼ਾਮ....ਸੱਭਿਆਚਾਰ ਦੇ ਨਾਮ' ਸਮਾਰੋਹ ਐਸੋਸੀਏਸ਼ਨ ਦੀ ਡਾਇਰੀ ਅਤੇ ਕੈਲੰਡਰ ਵੀ ਕੀਤਾ ਲੋਕ ਅਰਪਣ <br/>

ਬਰਨਾਲਾ ਜਰਨਲਿਸਟ ਐਸੋਸੀਏਸ਼ਨ ਵਲੋਂ ਕਰਵਾਏ ਗਏ ਸੱਭਿਆਚਾਰਕ ਸਮਾਰੋਹ ਦੌਰਾਨ ਪੇਸ਼ਕਾਰੀ ਕਰਦੇ ਹੋਏ 'ਮੰਡੇਰ ਬ੍ਰਦਰਜ਼' ਅਤੇ ਅਨੰਦ ਮਾਣਦੇ ਹੋਏ ਸਰੋਤੇ | (ਸੱਜੇ) ਸਮਾਗਮ ਦੌਰਾਨ ਡਾਇਰੀ ਅਤੇ ਕੈਲੰਡਰ ਰਿਲੀਜ਼ ਕਰਦੇ ਹੋਏ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ, ਪਤਵੰਤੇ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ | ਤਸਵੀਰਾਂ : ਰਿੰਪੀ ਸਟੂਡੀਓ <br/> 06-04-2026
ਬਰਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜਰਨਲਿਸਟ ਐੱਸੋਸੀਏਸ਼ਨ ਬਰਨਾਲਾ ਵਲੋਂ ਸਥਾਨਕ ਰਾਇਲ ਗਰੀਨ ਪੈਲੇਸ ਵਿਖੇ 'ਇੱਕ ਸ਼ਾਮ...ਸੱਭਿਆਚਾਰ ਦੇ ਨਾਮ' ਅਤੇ ਡਾਇਰੀ-ਕੈਲੰਡਰ ਰਿਲੀਜ਼ ਸਮਾਰੋਹ ਪ੍ਰਧਾਨ ਰਾਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਹਰਿੰਦਰ ਨਿੱਕਾ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਵਿਚ ਪ੍ਰਸਿੱਧ ਪੰਜਾਬੀ ਸਭਿਆਚਾਰਕ ਗਾਇਕ 'ਮੰਡੇਰ ਬ੍ਰਦਰਜ਼' ਵਲੋਂ ਆਪਣੇ ਪ੍ਰਸਿੱਧ ਗੀਤਾਂ ਅਤੇ ਲੋਕ ਗੀਤਾਂ ਰਾਹੀਂ ਖ਼ੂਬ ਰੰਗ ਬਨਿ੍ਹਆ ਗਿਆ ਅਤੇ ਉਨ੍ਹਾਂ ਸਮਾਗਮ ਵਿਚ ਹਾਜ਼ਰ ਲੋਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਸਮਾਗਮ ਦੌਰਾਨ ਐੱਸੋਸੀਏਸ਼ਨ ਦੀ ਡਾਇਰੀ ਅਤੇ ਕੈਲੰਡਰ ਵੀ ਲੋਕ ਅਰਪਣ ਕੀਤੀ ਗਈ | ਜਿਸ ਦੀ ਰਸਮ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਐਡਵੋਕੇਟ ਰਾਜਦੇਵ ਸਿੰਘ ਖਾਲਸਾ ਸਾਬਕਾ ਐੱਮ.ਪੀ., ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ, ਐੱਸ.ਡੀ.ਐੱਮ. ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ, 'ਆਪ' ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਟਰਾਈਡੈਂਟ ਗਰੁੱਪ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ, ਆਈ.ਓ.ਐਲ. ਦੇ ਐਡਮਿਨ ਹੈੱਡ ਬਸੰਤ ਸਿੰਘ, ਐੱਸ.ਡੀ. ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ, ਸੰਤ ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਸੰਤ ਚਰਨਪੁਰੀ ਜੀ, ਚੇਅਰਮੈਨ ਨਵਜੋਤ ਸਿੰਘ ਜਰਗ, ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ | ਸਮਾਗਮ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਦੀਪ ਸਿੰਘ ਬਾਠ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮੱਖਣ ਸ਼ਰਮਾ, ਗੁਰਜੀਤ ਸਿੰਘ ਰਾਮਣਵਾਸੀਆ, ਸੰਜੀਵ ਸ਼ੋਰੀ, ਸੀਨੀਅਰ ਅਕਾਲੀ ਆਗੂ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਜਤਿੰਦਰ ਜਿੰਮੀ, ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਰਣਧੀਰ ਸਿੰਘ ਧੀਰਾ, ਭਾਜਪਾ ਆਗੂ ਨਰਿੰਦਰ ਗਰਗ ਨੀਟਾ, ਧਰਮ ਸਿੰਘ ਫ਼ੌਜੀ, ਜੀਵਨ ਬਾਂਸਲ, ਪ੍ਰੇਮ ਪ੍ਰੀਤਮ ਜਿੰਦਲ, ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਗੁਰਮੇਲ ਸਿੰਘ ਮੌੜ, ਬਾਜ਼ ਸਿੰਘ ਰਟੌਲ, ਕੈਪਟਨ ਭੁਪਿੰਦਰ ਸਿੰਘ ਝਲੂਰ, ਕੁਲਦੀਪ ਸਿੰਘ ਗੁੱਗ, ਕਰਮਜੀਤ ਸਿੰਘ ਬਿੱਲੂ, 'ਆਪ' ਆਗੂ ਧੀਰਜ ਕੁਮਾਰ ਦੱਧਾਹੂਰ, ਰਜਤ ਬਾਂਸਲ ਲੱਕੀ, ਰੋਹਿਤ ਕੁਮਾਰ ਓਸ਼ੋ, ਬਿਕਰਮ ਸਿੰਘ ਧਨੌਲਾ, ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ, ਬਰਨਾਲਾ ਵੈਲਫੇਅਰ ਕਲੱਬ ਦੇ ਪ੍ਰਧਾਨ ਵਿਵੇਕ ਸਿੰਧਵਾਨੀ, ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਭਦੌੜ, ਵਾਈ.ਐੱਸ. ਸਕੂਲ ਤੋਂ ਮੈਡਮ ਮਹਿਕ, ਸਮਾਜ ਸੇਵੀ ਕੇਵਲ ਸਿੰਘ ਵੀਨਸ, ਸੁਖਵਿੰਦਰ ਸਿੰਘ ਭੰਡਾਰੀ, ਸਚਿਨ ਸੂਦ, ਰਣਧੀਰ ਕੌਸ਼ਲ, ਪਿ੍ੰ: ਰਾਕੇਸ਼ ਜਿੰਦਲ, ਸ਼ਿਵ ਕੁਮਾਰ (ਗੋਇਲ ਪੇਂਟ), ਦੀਪਕ ਬਾਂਸਲ ਦੀਪੂ, ਐਡਵੋਕੇਟ ਧੀਰਜ ਕੁਮਾਰ, ਐਡਵੋਕੇਟ ਕੁਲਵੰਤ ਗੋਇਲ, ਮਨੂੰ ਜਿੰਦਲ, ਰੁਪਿੰਦਰ ਭਾਰਦਵਾਜ ਰਿਟਾ: ਐੱਸ.ਪੀ., ਪਿ੍ੰ: ਰਾਮ ਕੁਮਾਰ ਸੋਬਤੀ, ਸਾਹਿੱਤਕਾਰ ਦਰਸ਼ਨ ਸਿੰਘ ਗੁਰੂ, ਤੇਜਾ ਸਿੰਘ ਤਿਲਕ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਭੋਲਾ ਸਿੰਘ ਸੰਘੇੜਾ, ਸੁਰਜੀਤ ਸਿੰਘ ਸੰਧੂ, ਸੁਖਦੇਵ ਬਰਨਾਲਾ, ਪਰਮਜੀਤ ਸ਼ੀਤਲ, ਡਾ. ਰਾਹੁਲ ਰੁਪਾਲ, ਇਨਕਮ ਟੈਕਸ ਅਫ਼ਸਰ ਮੋਗਾ ਅਮਰਜੀਤ ਖੀਪਲ, ਦੀਪਿਕਾ ਸ਼ਰਮਾ, ਹਰਬਖਸ਼ੀਸ਼ ਸਿੰਘ ਗੋਨੀ, ਗੁਰਦਰਸ਼ਨ ਸਿੰਘ ਬਰਾੜ, ਰਾਜੂ ਚੌਧਰੀ, ਅਵਤਾਰ ਸਿੰਘ ਸੰਧੂ, ਜੱਗਾ ਸਿੰਘ ਸਾਬਕਾ ਐੱਮ.ਸੀ., ਗੁਰਜੰਟ ਸਿੰਘ ਸੋਨਾ, ਸੁਭਾਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਪੱਤਰਕਾਰ ਭਾਈਚਾਰਾ ਹਾਜ਼ਰ ਸੀ |

ਪਿਛਲੀ ਖ਼ਬਰ ਮੈਲਬੌਰਨ ਸਿੱਖ ਖੇਡਾਂ 'ਚ ਮਹਿਲ ਕਲਾਂ ਦਾ ਗੱਭਰੂ ਜੋਬਨ ਸਿੱਧੂ ਬਣਿਆ ਸਰਵੋਤਮ ਭੰਗੜਾ ਕਲਾਕਾਰ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ 11 ਅਪ੍ਰੈਲ ਨੂੰ ਮੱੁਖ ਮੰਤਰੀ ਦੀ ਕੋਠੀ ਦਾ ਕਰੇਗੀ ਘਿਰਾਓ-ਡਾ: ਜੱਗਾ ਸਿੰਘ ਮੌੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।