11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਦੌੜ ਦੇ ਵੱਖ-ਵੱਖ ਸਕੂਲਾਂ 'ਚ ਵਿਸਾਖੀ ਦਿਹਾੜਾ ਮਨਾਇਆ

ਅਜੀਤ ਡੈਸਕ 15-04-2026
ਭਦੌੜ, 14 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਮੈਡਮ ਨੇਹਾ ਦੇਸਾਈ ਨੇ ਵਿਸਾਖੀ ਦੇ ਤਿਉਹਾਰ ਤੇ ਭਾਸ਼ਣ ਦੇ ਕੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦੱਸੀ | ਵਿਦਿਆਰਥੀਆਂ ਵਲੋਂ ਡਾਂਸ ਅਤੇ ਸਭਿਆਚਾਰਕ ਗੀਤ ਗਾ ਕੇ ਖ਼ੂਬ ਰੰਗ ਬੰਨਿ੍ਹਆਂ ਗਿਆ | ਪਿ੍ੰਸੀਪਲ ਨਿਰਦੋਸ ਰਲਹੱਨ ਨੇ ਸਮੁੱਚੇ ਅਧਿਆਪਕ ਵਰਗ ਤੇ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਖ਼ਾਲਸਾ ਪੰਥ ਦਿਵਸ ਦੀਆਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਖ਼ੁਸ਼ੀਆਂ ਅਤੇ ਉਮੰਗਾਂ ਦਾ ਤਿਉਹਾਰ ਹੈ ਅਤੇ ਹਰ ਤਿਉਹਾਰ ਸਾਨੂੰ ਖ਼ੁਸ਼ੀਆਂ ਵੰਡਣ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
• ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤਾ ਗਿਆ | ਸਕੂਲ ਦੇ ਵੱਖ-ਵੱਖ ਗਰੁੱਪਾਂ ਵਲੋਂ ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਕੁੰਜੂਮੋਲ ਜੋਅ ਤੇ ਵਾਇਸ ਪਿ੍ੰਸੀਪਲ ਜਸਮੇਲ ਸਿੰਘ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜਾ ਵਧਾਈ ਦਿੰਦੇ ਹੋਏ ਆਪਣੇ ਸਭਿਆਚਾਰ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਮੌੜਾਂ ਦੀ ਦਾਣਾ ਮੰਡੀ ਕਣਕ ਦੀ ਫ਼ਸਲ ਨਾਲ ਨੱਕੋ ਨੱਕ ਭਰੀ ਅਗਲੀ ਖ਼ਬਰ ਚੈੱਕ ਬਾਊਾਸ ਮਾਮਲੇ ਵਿਚ ਬਰਨਾਲਾ ਦੀ ਇਕ ਨਾਮੀ ਫ਼ਰਮ ਨੂੰ ਅਦਾਲਤ ਵਲੋਂ ਇਕ ਸਾਲ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।