12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਪਾ ਕੇ ਸਕੂਲ ਪਹੁੰਚੇ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਗਿੱਧਾ, ਭੰਗੜਾ, ਕੋਰੀਓਗ੍ਰਾਫ਼ੀ, ਗੀਤ, ਸੰਗੀਤ, ਨਾਟਕ ਪੇਸ਼ ਕੀਤੇ | ਇਸ ਮੌਕੇ ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ, ਪਿ੍ੰਸੀਪਲ ਸ਼ਾਲਿਨੀ ਕੌਸ਼ਲ ਨੇ ਨੇ ਕਿਹਾ ਕਿ ਵਿਸਾਖੀ ਸਾਡੇ ਪੰਜਾਬ ਦਾ ਇਕ ਮਹੱਤਵਪੂਰਨ ਤਿਉਹਾਰ ਹੈ, ਜੋ ਸਾਨੂੰ ਆਪਣੇ ਸੰਸਕਾਰਾਂ ਅਤੇ ਵਿਰਸੇ ਨਾਲ ਜੋੜਦਾ ਹੈ | ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਸਾਨੂੰ ਇਕੱਠੇ ਰਹਿਣ ਅਤੇ ਖ਼ੁਸ਼ੀਆਂ ਵੰਡਣ ਦੀ ਪੇ੍ਰਰਨਾ ਦਿੰਦੇ ਹਨ | ਸਮਾਗਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਵੀ ਲਿਜਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਭਦੌੜ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਬਰਨਾਲਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।