12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਮਾਤਾ ਗੁਜਰੀ ਸਕੂਲ ਭਦੌੜ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਜੀਤ ਡੈਸਕ 15-04-2026
ਭਦੌੜ, 14 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਵਿਖੇ ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰਬਾਣੀ ਅਧਿਆਪਕਾ ਗੁਰਚਰਨ ਕੌਰ ਨੇ ਬੱਚਿਆਂ ਨੂੰ ਵਿਸਾਖੀ ਦੇ ਇਤਿਹਾਸ ਬਾਰੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਵਿਖੇ ਪੰਜ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਵਲੋਂ ਕਵੀਸ਼ਰੀ, ਗੀਤ, ਭਾਸ਼ਣ ਆਦਿ ਪੇਸ਼ ਕਰ ਕੇ ਵਿਸਾਖੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਸਮਾਗਮ ਦੌਰਾਨ ਸਤਿਨਾਮ ਸਰਬ ਕਲਿਆਣ ਟਰੱਸਟ (ਰਜਿ:) ਚੰਡੀਗੜ੍ਹ ਵਲੋਂ ਗੁਰਬਾਣੀ ਦੇ ਪੇਪਰਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਦੋ ਸਾਬਕਾ ਸਰਪੰਚਾਂ ਸਮੇਤ ਯੂਥ ਆਗੂਆਂ ਨੂੰ ਜ਼ਿਲੇ੍ਹ ਵਿਚ ਦਿੱਤੀਆਂ ਅਹੁਦੇਦਾਰੀਆਂ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।