12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਡਾ: ਭੀਮ ਰਾਓ ਦਾ ਜਨਮ ਦਿਨ ਮਨਾਇਆ

ਅਜੀਤ ਡੈਸਕ 15-04-2026
ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਨਿਊ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਅੰਬੇਡਕਰ ਦੀ ਜੀਵਨੀ ਤੇ ਉਨ੍ਹਾਂ ਦੇ ਭਾਰਤੀ ਸੰਵਿਧਾਨ ਦੇ ਯੋਗਦਾਨ ਸਬੰਧੀ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਸੰਸਥਾ ਦੇ ਚੇਅਰਮੈਨ ਸਤਵੰਤ ਦਾਨੀ, ਪਿ੍ੰਸੀਪਲ ਆਇਸਾ ਨੇ ਕਿਹਾ ਕਿ ਡਾ: ਅੰਬੇਡਕਰ ਜੀ ਭਾਰਤ ਦੇ ਸੰਵਿਧਾਨ ਦੇ ਰਚੇਤਾ ਸਨ ਅਤੇ ਉਨ੍ਹਾਂ ਨੇ ਸਮਾਜ ਵਿਚ ਸਮਾਨਤਾ ਅਤੇ ਅਧਿਕਾਰਾਂ ਲਈ ਬਹੁਤ ਮਹੱਤਵਪੂਰਨ ਕੰਮ ਕੀਤਾ | ਉਨ੍ਹਾਂ ਦੀ ਸਿੱਖਿਆ ਅਤੇ ਸੰਘਰਸ਼ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੇ ਹਨ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਰਾਮ ਥੰਮ੍ਹਣ ਮੰਦਰ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।