12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਵਿਸਾਖੀ ਮੇਲਾ ਮਨਾਇਆ

ਅਜੀਤ ਡੈਸਕ 15-04-2026
ਟੱਲੇਵਾਲ, 14 ਅਪੈ੍ਰਲ (ਸੋਨੀ ਚੀਮਾ)-ਐੱਸ.ਜੀ.ਐੱਨ. ਇੰਟਰਨੈਸ਼ਨਲ ਸਕੂਲ ਦੀਵਾਨਾ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਵਿਸਾਖੀ ਮੇਲਾ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਖ਼ਾਲਸਾ ਸਾਜਨਾ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੁਰਾਣੇ ਪੰਜਾਬੀ ਵਿਰਸੇ ਨਾਲ ਜੋੜਨ ਲਈ ਪੁਰਾਤਨ ਵਸਤਾਂ ਜਿਵੇਂ ਕਿ ਗੱਡਾ, ਮਧਾਣੀਆਂ, ਚਰਖੇ, ਫੁਲਕਾਰੀਆਂ, ਲਾਲਟੈਣ, ਹਲ ਪੰਜਾਲੀ ਆਦਿ ਨੂੰ ਵਿਸਾਖੀ ਮੇਲੇ ਦਾ ਸ਼ਿੰਗਾਰ ਬਣਾਇਆ ਗਿਆ | ਇਸ ਮੌਕੇ ਬੱਚਿਆਂ ਨੇ ਖ਼ੂਬ ਮਨੋਰੰਜਨ ਕੀਤਾ ਅਤੇ ਬੱਚਿਆਂ ਦੁਆਰਾ ਇਸ ਮੌਕੇ ਭੰਗੜਾ, ਗਿੱਧਾ ਅਤੇ ਕੋਰਿਓਗ੍ਰਾਫ਼ੀਆਂ ਪੇਸ਼ ਕੀਤੀਆਂ ਗਈਆਂ | ਇਸ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲੱਗ ਗਏ | ਬੱਚਿਆਂ ਨੇ ਪੁਰਾਤਨ ਸਭਿਆਚਾਰ ਬਾਰੇ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਿ੍ੰਸੀਪਲ ਮੱਖਣ ਸਿੰਘ ਅਤੇ ਕੁਲਜੀਤ ਸਿੰਘ ਨੇ ਬੋਲਦਿਆਂ ਦੱਸਿਆ ਕਿ ਸਾਡੀ ਕੌਮ ਦਾ ਇਤਿਹਾਸ ਸ਼ਾਨਮੱਤਾ ਹੈ ਸਾਨੂੰ ਆਪਣੇ ਅਤੀਤ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੁਰਾਤਨ ਸਭਿਆਚਾਰ ਤੋਂ ਸਿੱਖ ਕੇ ਹੱਥੀਂ ਕਿਰਤ ਕਰਨੀ ਚਾਹੀਦੀ ਹੈ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਸਮੁੱਚੀ ਮੈਨੇਜਮੈਂਟ ਵੀ ਹਾਜ਼ਰ ਸੀ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡਾ: ਭੀਮ ਰਾਓ ਅੰਬੇਡਕਰ ਜੈਯੰਤੀ ਅਤੇ ਵਿਸਾਖੀ ਦਾ ਪਾਵਨ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।