13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਹੰਡਿਆਇਆ ਦੇ ਵੱਖ-ਵੱਖ ਥਾਵਾਂ 'ਤੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ <br/>

ਅਜੀਤ ਡੈਸਕ 15-04-2026
ਹੰਡਿਆਇਆ, 14 ਅਪ੍ਰੈਲ (ਨਰਿੰਦਰ ਅਰੋੜਾ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਹਰਵਿੰਦਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਪ੍ਰਚਾਰਕ ਅੰਮਿ੍ਤਪਾਲ ਸਿੰਘ ਭੀਖੀ ਨੇ ਕਥਾ ਵਿਚਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ | ਢਾਡੀ ਗੁਰਦੀਪ ਸਿੰਘ ਚੱਕ ਭਾਈਕਾ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਇਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਦੀਆਂ ਤੋਂ ਲਿਤਾੜੀਆਂ ਕੌਮਾਂ ਨੂੰ ਇਕ ਬਾਟੇ ਵਿਚ ਅੰਮਿ੍ਤ ਛਕਾ ਕੇ ਸਿੰਘ ਸਜਾਏ ਤੇ ਅਣਖ ਨਾਲ ਜਿਊਣ ਦਾ ਉਪਦੇਸ਼ ਦਿੱਤਾ | ਸਮਾਗਮ ਦੌਰਾਨ ਜਥੇਦਾਰ ਖ਼ਾਲਸਾ ਨੇ ਢਾਡੀ ਜਥੇ ਨੂੰ, ਚਰਨਜੀਤ ਸਿੰਘ ਭਾਰੀ, ਬੇਅੰਤ ਸਿੰਘ ਧਾਲੀਵਾਲ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਸਮਾਗਮ 'ਚ ਮੈਨੇਜਰ ਨਿਰਮਲ ਸਿੰਘ ਰਾਜੀਆ ਇਕਬਾਲ ਸਿੰਘ ਛੀਨੀਵਾਲ, ਹਰਜੀਤ ਸਿੰਘ ਭੱਠਲ, ਅਮਰਜੀਤ ਸਿੰਘ, ਮਨਦੀਪ ਕੌਰ, ਗੁਰਜੰਟ ਸਿੰਘ ਸੋਨਾ, ਮੁੱਖ ਗ੍ਰੰਥੀ ਜਸਪਾਲ ਸਿੰਘ, ਦਲਵੀਰ ਸਿੰਘ ਧਨੌਲਾ, ਬਿੱਟੂ ਸਿੰਘ, ਹਰਦੇਵ ਸਿੰਘ ਬਦਰਾ, ਬੂਟਾ ਸਿੰਘ ਧਾਲੀਵਾਲ, ਗੁਰਵਿੰਦਰਪਾਲ ਸਿੰਘ ਖੁੱਡੀ ਆਦਿ ਸਮੇਤ ਸੰਗਤਾਂ ਨਤਮਸਤਕ ਹੋਈਆਂ | ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸੇ ਤਰ੍ਹਾਂ ਗੁਰਦੁਆਰਾ ਅੜੀਸਰ ਸਾਹਿਬ ਪਿੰਡ ਕੋਠੇ ਚੂੰਘਾ-ਧੌਲਾ (ਹੰਡਿਆਇਆ) ਵਿਖੇ ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਦੀ ਅਗਵਾਈ ਵਿਚ ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਮੁੱਖ ਗ੍ਰੰਥੀ ਗੁਰਨੈਬ ਸਿੰਘ ਪੱਖੋ ਦੇ ਜਥੇ ਨੇ ਕੀਰਤਨ ਕੀਤਾ | ਇਸ ਸਮੇਂ ਸੰਗਤਾਂ ਲਈ ਗੰਨੇ ਦੇ ਜੂਸ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਬਾਬਾ ਜਗਤ ਸਿੰਘ, ਬਲਦੇਵ ਸਿੰਘ ਧੌਲਾ, ਪ੍ਰਧਾਨ ਦਰਸ਼ਨ ਸਿੰਘ ਚੂੰਘ, ਭਰਪੂਰ ਸਿੰਘ ਚੂੰਘ, ਭਰਪੂਰ ਸਿੰਘ ਨੰਬਰਦਾਰ, ਫੌਜਾ ਸਿੰਘ ਚੂੰਘਾ ਆੜ੍ਹਤੀਆ, ਗ੍ਰੰਥੀ ਸੁਰਜੀਤ ਸਿੰਘ, ਗ੍ਰੰਥੀ ਗੁਰਮੁਖ ਸਿੰਘ ਦਰਾਜ, ਗੁਰਚਰਨ ਸਿੰਘ ਧੌਲਾ, ਗੁਰਮੇਲ ਸਿੰਘ ਫ਼ੌਜੀ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
• ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਸਥਿਤ ਸੀ.ਆਈ.ਏ. ਸਟਾਫ਼ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ | ਇਸ ਮੌਕੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਪੂਰੀਆਂ ਛੋਲੇ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ ਹੰਡਿਆਇਆ ਦੇ ਮੁੱਖ ਸੇਵਾਦਾਰ ਬੰਧਨ ਤੋੜ ਸਿੰਘ, ਸਵਰਨਜੀਤ ਸਿੰਘ, ਅੰਮਿ੍ਤਪਾਲ ਸਿੰਘ, ਬਲਜਿੰਦਰ ਸਿੰਘ, ਜਗਰਾਜ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ ਜੱਗੀ, ਨਵਦੀਪ ਸਿੰਘ, ਸਟਾਫ਼ ਸੀ.ਆਈ.ਏ. ਦਾ ਤੇ ਪੁਲਿਸ ਚੌਂਕੀ ਹੰਡਿਆਇਆ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਲਾਇਬ੍ਰੇਰੀ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।