18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਤਪਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ <br/>

ਅਜੀਤ ਡੈਸਕ 16-04-2026
ਤਪਾ ਮੰਡੀ, 15 ਅਪ੍ਰੈਲ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਹੁਕਮਾਂ 'ਤੇ ਥਾਣਾ ਤਪਾ ਵਿਖੇ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਵੇਚਣ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਨਾਲ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ ਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ, ਨਸ਼ਾ ਵੇਚਣ ਵਾਲਿਆਂ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ, ਪੰਚਾਇਤਾਂ ਤੇ ਸਮਾਜ ਸੇਵੀ ਕਲੱਬਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਉਹ ਮਾੜੇ ਅਨਸਰਾਂ ਨੂੰ ਨੱਥ ਪਾਉਣਗੇ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਮੈਡਮ ਨਿੰਦਰਪਾਲ ਕੌਰ, ਮੁੱਖ ਮੁਨਸ਼ੀ ਕਮਲ ਕਿਸ਼ੋਰ, ਹੌਲਦਾਰ ਗੁਰਜੀਤ ਸਿੰਘ, ਹਰਜੀਤ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ |

ਪਿਛਲੀ ਖ਼ਬਰ ਨੈਸ਼ਨਲ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਵਿਚ ਸਹਿਜਦੀਪ ਜੇਠੀ ਨੇ ਕਾਂਸੀ ਦਾ ਤਗਮਾ ਜਿੱਤਿਆ <br/> ਅਗਲੀ ਖ਼ਬਰ ਮਾਤਾ ਸ਼ਿਮਲਾ ਦੇਵੀ ਨਮਿਤ ਸ਼ਰਧਾਂਜਲੀ ਸਮਾਗਮ-ਸ਼ਾਮਿਲ ਹੋਏ ਵੱਡੀ ਗਿਣਤੀ 'ਚ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।