18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੇਸਾਧਾਰੀ ਬੱਚਿਆਂ ਦਾ ਸਨਮਾਨ

ਅਜੀਤ ਡੈਸਕ 16-04-2026
ਮਹਿਲ ਕਲਾਂ, 15 ਅਪ੍ਰੈਲ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਖੂਹੀਸਰ ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਬਾਬਾ ਜਸਵਿੰਦਰ ਸਿੰਘ ਗਹਿਲਾਂ ਦੀ ਅਗਵਾਈ ਹੇਠ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਮੇਟੀ ਪ੍ਰਧਾਨ ਇਤਬਾਰ ਸਿੰਘ, ਗੋਰਾ ਸਿੰਘ, ਗੁਰਦੇਵ ਸਿੰਘ, ਰਾਜੂ ਸਿੰਘ, ਅਜੀਤ ਸਿੰਘ, ਗਗਨ ਸਿੰਘ, ਵਰਿੰਦਰ ਸਿੰਘ, ਰਾਮ ਸਿੰਘ, ਸੁਖਨ ਸਿੰਘ, ਸੁਖਪਾਲ ਸਿੰਘ, ਮਾਸਟਰ ਸੁਖਦੇਵ ਸਿੰਘ, ਲਖਵੀਰ ਸਿੰਘ ਅਤੇ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਕੇਸਾਧਾਰੀ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਬਾਬਾ ਜਸਵਿੰਦਰ ਸਿੰਘ ਗਹਿਲ ਨੇ ਸਮੂਹ ਸੰਗਤਾਂ ਨੂੰ ਖਾਲਸਾ ਪੰਥ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਸਨਮਾਨ ਲੈਣ ਵਾਲੇ ਹੋਣਹਾਰ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਉਨ੍ਹਾਂ ਨੇ ਹੋਰਨਾਂ ਬੱਚਿਆਂ ਨੂੰ ਵੀ ਇਸ ਤੋਂ ਸੇਧ ਲੈ ਕੇ ਕੇਸਾਧਾਰੀ ਬਣਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਟੈਕਨੀਕਲ ਅਫ਼ਸਰ ਵਲੋਂ ਬਾਹਰਲੀ ਅਨਾਜ ਮੰਡੀ ਦਾ ਦੌਰਾ-ਕਣਕ ਦੀ ਕੁਆਲਿਟੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।