18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਟੈਕਨੀਕਲ ਅਫ਼ਸਰ ਵਲੋਂ ਬਾਹਰਲੀ ਅਨਾਜ ਮੰਡੀ ਦਾ ਦੌਰਾ-ਕਣਕ ਦੀ ਕੁਆਲਿਟੀ ਦਾ ਲਿਆ ਜਾਇਜ਼ਾ

ਅਜੀਤ ਡੈਸਕ 16-04-2026
ਤਪਾ ਮੰਡੀ, 15 ਅਪ੍ਰੈਲ(ਪ੍ਰਵੀਨ ਗਰਗ)-ਇਲਾਕੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਨਿਰਵਿਘਨ ਜਾਰੀ ਹੈ | ਜਿਸ ਨੂੰ ਲੈ ਕੇ ਅੱਜ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਜ਼ਿਲ੍ਹਾ ਬਰਨਾਲਾ ਦੀ ਟੀ.ਓ ਮੈਡਮ ਸੰਦੀਪ ਕੌਰ ਵਲੋਂ ਤਪਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਣਕ ਦੀ ਕੁਆਲਿਟੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਵੇਅਰ ਹਾਊਸ ਦੇ ਮੈਨੇਜਰ ਜਗਦੇਵ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਜਦ ਪੱਤਰਕਾਰਾਂ ਦੀ ਟੀਮ ਨੇ ਬਾਹਰਲੀ ਅਨਾਜ ਮੰਡੀ ਦਾ ਦੌਰਾ ਕੀਤਾ ਤਾਂ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਸਰਕਾਰ ਦੇ ਮਾਪਦੰਡਾਂ ਅਨੁਸਾਰ ਅੰਡਰ ਰਿਲੈਕਸ਼ੇਸਨ ਸਕੀਮ ਦੇ ਤਹਿਤ ਲਗਭਗ 500 ਗੱਟਿਆਂ ਦੀ ਕਣਕ ਦੀ ਬੋਲੀ ਲਗਾਈ ਗਈ ਹੈ | ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ ਮੰਡੀਆਂ ਵਿਚ ਆ ਰਹੀ ਕਣਕ 'ਚ ਨਮੀ ਦੀ ਮਾਤਰਾ ਕਾਫੀ ਵੱਧ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਅਤੇ ਸਾਫ਼ ਸੁਥਰੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਇੰਸਪੈਕਟਰ ਅਸ਼ੋਕ ਕੁਮਾਰ ਵੇਅਰ ਹਾਊਸ, ਸੁਰੇਸ਼ ਪੱਖੋ, ਮਦਨ ਘੁੜੈਲਾ, ਰਾਜ ਕੁਮਾਰ ਪੂਹਲੀ, ਚੀਕੂ, ਗੋਪੀ ਖੱਤਰੀ ਤੋਂ ਇਲਾਵਾ ਆੜ੍ਹਤੀਏ ਅਤੇ ਮਜ਼ਦੂਰ ਮੌਜੂਦ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਉਮੀਦਵਾਰਾਂ ਦੀ ਭਾਲ ਲਈ 8 ਮੈਂਬਰੀ ਕੀਤੀ ਨਿਯੁਕਤ ਅਗਲੀ ਖ਼ਬਰ ਪਿੰਡ ਕਿ੍ਪਾਲ ਸਿੰਘ ਵਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਕੇਸਾਧਾਰੀ ਬੱਚਿਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।