18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪਿੰਡ ਪੱਖੋਕੇ ਵਿਖੇ ਗੁਰਬਾਣੀ ਕੰਠ ਅਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

ਅਜੀਤ ਡੈਸਕ 16-04-2026
ਟੱਲੇਵਾਲ, 15 ਅਪੈ੍ਰਲ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਮਹਾਂਦਾਨੀ ਗੁਰਦੁਆਰਾ ਬਾਬਾ ਸੁੱਚਾਸਾਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਇਸ ਉਪਰੰਤ ਗੁਰਬਾਣੀ ਕੰਠ ਮੁਕਾਬਲੇ, ਸੁੰਦਰ ਦਸਤਾਰ ਮੁਕਾਬਲੇ ਅਤੇ ਲੰਬੇ ਕੇਸਾਂ ਦੇ ਮੁਕਾਬਲੇ ਵੀ ਕਰਵਾਏ ਗਏ | ਉਕਤ ਮੁਕਾਬਲਿਆਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਮੇਲ ਸਿੰਘ ਨੰਬਰਦਾਰ, ਭਾਈ ਬਲਜਿੰਦਰ ਸਿੰਘ ਫ਼ੌਜੀ ਜਨਰਲ ਸਕੱਤਰ, ਨਿਰਮਲ ਸਿੰਘ, ਰਾਮ ਸਿੰਘ ਪੱਖੋਕੇ, ਰਾਮ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ, ਸੁਦਾਗਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਹੰਡਿਆਇਆ ਦੇ ਕਾਂਗਰਸੀ ਆਗੂਆਂ ਨੂੰ ਦਿੱਤੀਆਂ ਜ਼ਿੰਮੇਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।