18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 16-04-2026
ਧਨੌਲਾ, 15 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਸੁਖਮਿੰਦਰ ਸਿੰਘ ਗਿੱਲ, ਕੋਆਰਡੀਨੇਟਰ ਮੈਡਮ ਸੰਜੀਤ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ ਵਲੋਂ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਸਾਖੀ ਵਾਲੇ ਦਿਨ 1699 ਈ: ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਇਹ ਤਿਉਹਾਰ ਕਣਕ ਦੀ ਫ਼ਸਲ ਪੱਕਣ ਦੀ ਖ਼ੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਮੈਡਮ ਅਮਨਦੀਪ, ਜਸਪ੍ਰੀਤ, ਹਰਮੋਹਨ, ਰੁਪਿੰਦਰ ਸ਼ਰਮਾ, ਅਧਿਆਪਕਾ ਹਰਪ੍ਰੀਤ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਪਿੰਡ ਪੱਖੋਕੇ ਵਿਖੇ ਗੁਰਬਾਣੀ ਕੰਠ ਅਤੇ ਸੁੰਦਰ ਦਸਤਾਰ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।