12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

-ਮਾਮਲਾ ਕਿਸਾਨਾਂ 'ਤੇ ਪਰਚਾ ਦਰਜ ਕਰਨ ਦਾ- ਭਾਰਤੀ ਕਿਸਾਨ ਜਥੇਬੰਦੀਆਂ ਨੇ ਥਾਣਾ ਸ਼ਹਿਣਾ ਅੱਗੇ ਕੀਤੀ ਨਾਅਰੇਬਾਜ਼ੀ <br/>

ਅਜੀਤ ਡੈਸਕ 20-04-2026
ਸ਼ਹਿਣਾ, 19 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਰੋਡ ਰੋਕੂ ਸੰਘਰਸ਼ ਕਮੇਟੀ ਵਲੋਂ ਥਾਣਾ ਸ਼ਹਿਣਾ ਅੱਗੇ ਨਾਅਰੇਬਾਜੀ ਕਰਦਿਆਂ 20 ਅਪ੍ਰੈਲ ਨੂੰ ਥਾਣਾ ਸ਼ਹਿਣਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤਪੁਰਾ ਅਤੇ ਸੰਘਰਸ਼ ਕਮੇਟੀ ਦੇ ਆਗੂ ਜੱਗਾ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜਬਰੀ ਜਮੀਨਾਂ ਰੋਕੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ 'ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ 'ਤੇ ਥਾਣਾ ਸ਼ਹਿਣਾ ਵਿਖੇ ਦਰਜ ਕੀਤੇ ਪਰਚਿਆਂ ਦੇ ਵਿਰੋਧ ਵਿਚ 20 ਅਪ੍ਰੈਲ ਨੂੰ ਥਾਣਾ ਸ਼ਹਿਣਾ ਦਾ ਘਿਰਾਓ ਰੱਖਿਆ ਗਿਆ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਅਤੇ ਵੱਡੀ ਗਿ ਣਤੀ 'ਚ ਕਿਸਾਨ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਓ. ਸਟਾਫ ਵਲੋਂ ਭਗੌੜਾ ਵਿਅਕਤੀ ਕਾਬੂ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,48,280 ਮੀਟਿ੍ਕ ਟਨ ਫ਼ਸਲ ਦੀ ਆਮਦ, 94265 ਮੀਟਿ੍ਕ ਟਨ ਦੀ ਹੋਈ ਖ਼ਰੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।