12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਲੁਧਿਆਣਾ-ਬਰਨਾਲਾ ਹਾਈਵੇਅ 'ਤੇ ਦੋ ਟਰਾਲਿਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ <br/>

ਅਜੀਤ ਡੈਸਕ 20-04-2026
ਮਹਿਲ ਕਲਾਂ, 19 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਰਨਾਲਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੇ ਇੱਕ ਢਾਬੇ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਦੋ ਖੜ੍ਹੇ ਟਰਾਲਿਆਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਬਠਿੰਡਾ ਤੋਂ ਮਿੱਟੀ ਲੱਦ ਕੇ ਅਨੰਦਪੁਰ ਸਾਹਿਬ ਦੀ ਸੀਮੈਂਟ ਫ਼ੈਕਟਰੀ ਵੱਲ ਜਾ ਰਿਹਾ ਇੱਕ ਟਰਾਲਾ ਰਸਤੇ ਵਿਚ ਖ਼ਰਾਬ ਹੋਣ ਕਾਰਨ ਉੱਥੇ ਖੜ੍ਹਾ ਕੀਤਾ ਗਿਆ ਸੀ | ਜਦੋਂ ਅੱਜ ਟਰਾਲਾ ਕੰਪਨੀ ਦੇ ਮਾਲਕ ਗੁਰਚਰਨ ਸਿੰਘ ਜ਼ੀਰਾ ਅਤੇ ਚਮਕੌਰ ਸਿੰਘ ਬਠਿੰਡਾ ਮਕੈਨਿਕ ਨੂੰ ਨਾਲ ਲੈ ਕੇ ਇਸ ਨੂੰ ਠੀਕ ਕਰਨ ਪਹੁੰਚੇ, ਤਾਂ ਇੱਕ ਟਰਾਲੇ ਵਿਚੋਂ ਦੂਜੇ ਵਿਚ ਡੀਜ਼ਲ ਪਾਉਣ ਸਮੇਂ ਬੈਟਰੀ ਤੋਂ ਅਚਾਨਕ ਸਪਾਰਕਿੰਗ ਹੋ ਗਈ | ਇਸ ਮਾਮੂਲੀ ਚੰਗਿਆੜੀ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰ ਲਿਆ ਅਤੇ ਦੋਵਾਂ ਟਰਾਲਿਆਂ ਦੇ ਅਗਲੇ ਹਿੱਸੇ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਏ | ਹਾਲਾਂਕਿ ਸਥਾਨਕ ਲੋਕਾਂ ਨੇ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਪਰ ਅੱਗ ਇੰਨੀ ਤੇਜ਼ ਸੀ ਕਿ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮਸ਼ੱਕਤ ਨਾਲ ਇਸ 'ਤੇ ਕਾਬੂ ਪਾਇਆ | ਪੀੜਤ ਮਾਲਕਾਂ ਮੁਤਾਬਿਕ ਇਸ ਹਾਦਸੇ ਵਿਚ ਉਨ੍ਹਾਂ ਦਾ ਲਗਭਗ 30 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਅਤੇ ਸੜਕ ਸੁਰੱਖਿਆ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਬਰਨਾਲਾ ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ ਤੋਂ ਸਰਕਾਰੀ ਹਰੇ ਭਰੇ ਰੁੱਖਾਂ ਦੀ ਨਜਾਇਜ਼ ਕਟਾਈ ਜਾਰੀ ਅਗਲੀ ਖ਼ਬਰ ਪੀ.ਓ. ਸਟਾਫ ਵਲੋਂ ਭਗੌੜਾ ਵਿਅਕਤੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।