12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡੀ.ਐੱਸ.ਪੀ. ਜਸਕਰਨ ਸਿੰਘ ਬਰਾੜ ਨੇ ਤਪਾ ਸਬ-ਡਵੀਜ਼ਨ ਦਾ ਚਾਰਜ ਸੰਭਾਲਿਆ

ਅਜੀਤ ਡੈਸਕ 20-04-2026
ਤਪਾ ਮੰਡੀ, 19 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ ਡਵੀਜ਼ਨ ਤਪਾ ਵਿਖੇ ਆਏ ਡੀ.ਐੱਸ.ਪੀ. ਜਸਕਰਨ ਸਿੰਘ ਬਰਾੜ ਨੇ ਅੱਜ ਚਾਰਜ ਸੰਭਾਲਦਿਆਂ ਹੀ ਕੰਮ ਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ | ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਡੀ.ਐੱਸ.ਪੀ. ਬਰਾੜ ਨੇ ਕਿਹਾ ਕਿ ਇਲਾਕੇ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦਾ ਉਦੇਸ਼ ਹੋਵੇਗਾ, ਪਰ ਇਹ ਲੋਕਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਵਿਚ ਲੋਕਾਂ ਨੂੰ ਵੱਧ ਚੜ੍ਹ ਕੇ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਪਰਾਧ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਹਰ ਪੀੜਤ ਵਿਅਕਤੀ ਨੂੰ ਇਨਸਾਫ਼ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਅੰਦਰ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਬਰਕਰਾਰ ਰੱਖਣਾ ਅਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ | ਪੁਲਿਸ ਵਲੋਂ ਮਾੜੇ ਅਨਸਰਾਂ 'ਤੇ ਪੈਨੀ ਨਜ਼ਰ ਰੱਖੀ ਜਾਵੇਗੀ, ਸਗੋਂ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ | ਉਨ੍ਹਾਂ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਡੀ.ਐੱਸ.ਪੀ. ਜਸਕਰਨ ਸਿੰਘ ਬਰਾੜ ਦੇ ਤਪਾ ਪਹੁੰਚਣ 'ਤੇ ਥਾਣਾ ਮੁਖੀ ਮੈਡਮ ਨਵਦੀਪ ਕੌਰ ਚਾਹਲ, ਸਿਟੀ ਇੰਚਾਰਜ ਬਲਜੀਤ ਸਿੰਘ ਸਮੇਤ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਦੱਸ ਦਈਏ ਕਿ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਦੀ ਬਦਲੀ ਜਲੰਧਰ ਵਿਖੇ ਹੋ ਗਈ ਹੈ |

ਪਿਛਲੀ ਖ਼ਬਰ ਮੋਗਾ ਵਿਖੇ ਇਲੈਕਟ੍ਰੋਹੋਮਿਓਪੈਥਿਕ ਡਾਕਟਰਾਂ ਦੀ ਸੂਬਾ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਗਾਗੇਵਾਲ ਦੀ ਦਾਣਾ ਮੰਡੀ 'ਚ ਲੱਗੀ ਮੋਟਰ ਚਲਾਉਣ ਸਮੇਂ ਪ੍ਰਵਾਸੀ ਮਜ਼ਦੂਰ ਨੂੰ ਲੱਗਿਆ ਕਰੰਟ, ਕਿਸਾਨਾਂ ਨੇ ਕੀਤੀ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।