29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਆਡ ਦੇ ਜਨਰਲ ਪੱਧਰ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ <br/>

ਅਜੀਤ ਡੈਸਕ 22-04-2026
ਬਰਨਾਲਾ, 21 ਅਪ੍ਰੈਲ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਆਡ ਦੇ ਜ਼ੋਨਲ ਪੱਧਰ ਦੇ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਰਿਸ਼ੀ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਡਲ ਅਤੇ ਸਰਟੀਫਿਕੇਟ ਦਿੱਤੇ ਗਏ | ਜਿਸ ਨਾਲ ਉਨ੍ਹਾਂ ਦੀ ਤਰਕਸ਼ੀਲ ਸੋਚ, ਸਹੀ ਗਿਣਤੀ ਅਤੇ ਸਮੱਸਿਆ ਹੱਲ ਕਰਨ ਦੀ ਯੋਗਤਾ ਪ੍ਰਗਟ ਹੋਈ | ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਪੇ੍ਰਰਨਾ ਸਦਕਾ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਐਮ.ਡੀ. ਕਪਿਲ ਮਿੱਤਲ ਅਤੇ ਡਾ: ਨਿਸ਼ੀ ਮਿੱਤਲ ਨੇ ਵਿਦਿਆਰਥੀਆਂ, ਸਕੂਲ ਸਟਾਫ਼ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਗਰਮੀ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਪੱਸਰਿਆ ਸੰਨਾਟਾ, ਲੋਕ ਘਰਾਂ 'ਚ ਰਹਿਣ ਲਈ ਹੋਏ ਮਜਬੂਰ <br/> ਅਗਲੀ ਖ਼ਬਰ ਬੇਅਦਬੀ ਸੰਬੰਧੀ ਸਖ਼ਤ ਕਾਨੂੰਨ ਬਣਾ ਕੇ ਕੇਵਲ ਰਾਜਨੀਤਕ ਲਾਹਾ ਲੈਣਾ ਚਾਹੁੰਦੀ ਹੈ 'ਆਪ' ਸਰਕਾਰ-ਬਾਪੂ ਤਰਸੇਮ ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।