28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਕਾਂਗਰਸੀ ਆਗੂਆਂ 'ਤੇ ਦਰਜ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਲਈ ਵਿਧਾਇਕ ਕਾਲਾ ਢਿੱਲੋਂ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ <br/>

ਅਜੀਤ ਡੈਸਕ 07-05-2026
ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਉੱਪਰ ਦਰਜ਼ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੁੱਖ ਹੜਤਾਲ 'ਤੇ ਬੈਠ ਗਏ | ਉਨ੍ਹਾਂ ਨਾਲ 10 ਹੋਰ ਕਾਂਗਰਸੀ ਆਗੂ ਜਿਨ੍ਹਾਂ ਵਿਚ ਬੀਬੀ ਮਨਵਿੰਦਰ ਕੌਰ ਪੱਖੋ, ਬੀਬੀ ਮਲਕੀਤ ਕੌਰ ਸਹੋਤਾ, ਬੀਬੀ ਜਸਪ੍ਰੀਤ ਕੌਰ, ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਕੈਪਟਨ ਭੁਪਿੰਦਰ ਸਿੰਘ ਝਲੂਰ, ਕਮਲਜੀਤ ਚੱਕ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਮੌੜ, ਬੀਬੀ ਸੁਰਿੰਦਰ ਕੌਰ ਬਾਲੀਆਂ ਅਤੇ ਯੂਥ ਆਗੂ ਸੁਖਜਿੰਦਰ ਸਿੰਘ ਵੀ ਭੁੱਖ ਹੜਤਾਲ 'ਤੇ ਬੈਠੇ | ਦੱਸਣਯੋਗ ਹੈ ਕਿ ਮਿਤੀ 14 ਮਾਰਚ ਨੂੰ ੂ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਕਚਹਿਰੀ ਚੌਂਕ ਬਰਨਾਲਾ ਵਿਖੇ ਪੰਜਾਬ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ ਸੀ | ਇਸ ਧਰਨੇ ਤੋਂ ਬਾਅਦ ਪੁਲਿਸ ਵਲੋਂ ਉਨ੍ਹਾਂ ਦੀ ਡਿਊਟੀ ਅਤੇ ਆਵਾਜਾਈ ਵਿਚ ਵਿਘਨ ਪਾਉਣ ਸਬੰਧੀ ਥਾਣਾ ਸਿਟੀ-2 ਦੇ ਮੁੱਖ ਅਫ਼ਸਰ ਦੇ ਬਿਆਨਾਂ ਦੇ ਆਧਾਰ 'ਤੇ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰ ਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ 'ਤੇ ਐਫ.ਆਈ.ਆਰ. ਦਰਜ ਕਰ ਦਿੱਤੀ ਗਈ | ਭਾਵੇਂਕਿ ਇਸ ਐਫ.ਆਈ.ਆਰ. ਸਬੰਧੀ ਕਾਂਗਰਸੀ ਆਗੂਆਂ ਨੂੰ ਇੱਕ ਮਹੀਨੇ ਬਾਅਦ ਪਤਾ ਲੱਗਿਆ ਪਰ ਪਤਾ ਲੱਗਣ ਤੋਂ ਬਾਅਦ ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਕੇ ਪੁਲਿਸ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਕਾਂਗਰਸੀ ਆਗੂਆਂ ਵਲੋਂ ਦਰਜ਼ ਕੀਤੀ ਗਈ ਝੂਠੀ ਐਫ.ਆਈ.ਆਰ. ਰੱਦ ਕੀਤੀ ਜਾਵੇ, ਨਹੀਂ ਤਾਂ ਉਨ੍ਹਾਂ ਵਲੋਂ ਭੁੱਖ ਹੜਤਾਲ 'ਤੇ ਬੈਠਿਆ ਜਾਵੇ | ਲੇਕਿਨ ਪੁਲਿਸ ਵਲੋਂ ਅੱਜ ਤੱਕ ਐਫ.ਆਈ.ਆਰ. ਰੱਦ ਨਾ ਕਰਨ ਦੇ ਰੋਸ ਵਜੋਂ ਵਿਧਾਇਕ ਕਾਲਾ ਢਿੱਲੋਂ ਅਤੇ ਹੋਰ ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਪੁਲਿਸ ਵਲੋਂ ਸਥਾਨਕ ਸੱਤਾਧਾਰੀਆਂ ਦੇ ਇਸ਼ਾਰੇ 'ਤੇ ਸਿਆਸੀ ਬਦਲਾਖੋਰੀ ਤਹਿਤ ਇਹ ਐਫ.ਆਈ.ਆਰ. ਦਰਜ਼ ਕੀਤੀ ਗਈ ਹੈ | ਜਿਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਐਫ.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਉਨ੍ਹਾਂ ਵਲੋਂ ਕੋਈ ਸੰਜੀਦਗੀ ਨਹੀਂ ਦਿਖਾਈ ਗਈ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ 'ਤੇ ਦਰਜ ਹੋਈ ਝੂਠੀ ਐਫ.ਆਈ.ਆਰ. ਰੱਦ ਕਰਵਾਉਣ ਲਈ ਉਨ੍ਹਾਂ ਦੀ ਇਹ ਭੁੱਖ ਹੜਤਾਲ ਦਿਨ-ਰਾਤ ਲਗਾਤਾਰ ਚੱਲੇਗੀ | ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਸੀਨੀਅਰ ਆਗੂ ਅਰੁਣ ਪ੍ਰਤਾਪ ਸਿੰਘ ਸੀਰਾ ਢਿੱਲੋਂ, ਜਸਮੇਲ ਸਿੰਘ ਡੇਅਰੀ ਵਾਲਾ, ਸਤਨਾਮ ਸਿੰਘ ਪੱਤੀ ਸੇਖਵਾਂ, ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ, ਸੁਰਿੰਦਰਪਾਲ ਬਾਲਾ, ਐਡਵੋਕੇਟ ਜਸਵੀਰ ਸਿੰਘ ਖੇੜੀ, ਵਰੁਣ ਬੱਤਾ, ਰਾਜਵਿੰਦਰ ਸਿੰਘ ਸ਼ੀਤਲ, ਸੁਖਵਿੰਦਰ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਬੀਬੀ ਸਰਬਜੀਤ ਕੌਰ, ਨਰਿੰਦਰ ਚੋਪੜਾ, ਸੂਰਤ ਸਿੰਘ ਬਾਜਵਾ, ਜਸਵਿੰਦਰ ਸਿੰਘ ਟਿੱਲੂ, ਸਾਬਕਾ ਸਰਪੰਚ ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |
ਐਸ.ਪੀ. (ਡੀ.) ਵਲੋਂ ਐਸ.ਆਈ.ਟੀ. ਬਣਾ ਕੇ ਮਾਮਲਾ ਜਲਦ ਹੱਲ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਭੁੱਖ ਹੜਤਾਲ ਕੀਤੀ ਖ਼ਤਮ
ਕਾਂਗਰਸੀ ਆਗੂਆਂ ਵਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਲੀ ਜਗ੍ਹਾ 'ਤੇ ਪਹੁੰਚੇ ਐਸ.ਪੀ. (ਡੀ.) ਅਸ਼ੋਕ ਸ਼ਰਮਾ ਨੇ ਵਿਧਾਇਕ ਕਾਲਾ ਢਿੱਲੋਂ ਅਤੇ ਹੋਰ ਆਗੂਆਂ ਨੂੰ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਸ ਮਾਮਲੇ ਵਿਚ ਐਸ.ਆਈ.ਟੀ. ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਇਸ ਜਾਂਚ ਫਾਸਟ ਟਰੈਕ 'ਤੇ ਪਾ ਕੇ 4-5 ਦਿਨਾਂ ਵਿਚ ਰਿਜ਼ਲਟ ਦੇ ਦਿੱਤਾ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਗਿਆ ਕਿ ਕੋਈ ਵੀ ਗ਼ਲਤ ਕੰਮ ਨਹੀਂ ਹੋਵੇਗਾ ਅਤੇ ਜੋ ਵੀ ਤੁਹਾਡੇ ਮਨ ਵਿਚ ਗੱਲ ਚੱਲ ਰਹੀ ਹੈ, ਉਸ 'ਤੇ ਖਰ੍ਹੇ ਉੱਤਰਾਂਗੇ | ਐਸ.ਪੀ. (ਡੀ.) ਦੇ ਭਰੋਸੇ ਤੋਂ ਬਾਅਦ ਵਿਧਾਇਕ ਕਾਲਾ ਢਿੱਲੋਂ ਵਲੋਂ ਆਗੂਆਂ ਤੇ ਵਰਕਰਾਂ ਨਾਲ ਸਲਾਹ ਮੁਸ਼ਵਰੇ ਤੋਂ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਗਈ |

ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ 'ਚ ਅੱਗ ਦੀ ਲਪੇਟ 'ਚ ਆਏ ਸੈਂਕੜੇ ਰੁੱਖ, ਪ੍ਰਸ਼ਾਸਨਿਕ ਅਧਿਕਾਰੀ ਚੁੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।