ਭਵਾਨੀਗੜ੍ਹ, 7 ਮਈ, (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਦਾ ਬਲ ਬਖ਼ਸ਼ਣ ਲਈ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ 'ਤੇ ਪਹੁੰਚਣਗੇ, ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਪਿੰਡ ਫੱਗੂਵਾਲਾ ਤੋਂ 9 ਮਈ ਨੂੰ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਰਦਿਆਂ ਸ਼ੁਕਰਾਨਾ ਯਾਤਰਾ ਦਾ ਆਰੰਭ ਕਰਨਗੇ ਅਤੇ 11 ਮਈ ਨੂੰ ਪਿੰਡ ਖੁਰਾਨਾ ਦੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼ੁਕਰਾਨਾ ਸਮਾਗਮ ਦੇ ਭੋਗਾਂ ਉਪਰੰਤ ਅਰਦਾਸ ਕੀਤੀ ਜਾਵੇਗੀ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਮੰਤਰੀ ਅਤੇ ਹੋਰ ਆਗੂ ਵੀ ਹਾਜ਼ਰੀ ਭਰਨਗੇ |