17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌੜ ਨਾਭਾ ਪੰਚਾਇਤ ਨੂੰ ਜਿੰਮ ਕੀਤੀ ਭੇਟ

ਅਜੀਤ ਡੈਸਕ 08-05-2026
ਸ਼ਹਿਣਾ, 7 ਮਈ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਮੌੜ ਨਾਭਾ ਪੰਚਾਇਤ ਨੂੰ ਜਿੰਮ ਭੇਟ ਕੀਤੀ ਗਈ | ਨੌਜਵਾਨ ਆਗੂ ਸਿਕੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਮਲਕੀਤ ਸਿੰਘ ਦੀ ਅਗਵਾਈ ਵਿਚ ਨੌਜਵਾਨ ਵਰਗ ਵਲੋਂ ਜਿੰਮ ਦਾ ਸਮਾਨ ਦੇਣ ਲਈ ਮੰਗ-ਪੱਤਰ ਦਿੱਤਾ ਗਿਆ ਸੀ | ਜਿਸ ਤਹਿਤ ਜਿੰਮ ਦਾ ਸਮਾਨ ਮੁਹੱਈਆ ਕਰਵਾਇਆ ਗਿਆ | ਉਨ੍ਹਾਂ ਇਹ ਵੀ ਦੱਸਿਆ ਕਿ ਸੈਕੰਡਰੀ ਸਕੂਲ ਵਿਚ ਬਣ ਰਹੇ ਗਰਾਉਂਡ ਲਈ ਵੀ ਸਰਕਾਰ ਵਲੋਂ ਗ੍ਰਾਂਟ ਜਾਰੀ ਕੀਤੀ ਗਈ ਅਤੇ ਜਲਦ ਹੀ ਗਰਾਉਂਡ ਦਾ ਕੰਮ ਮੁਕੰਮਲ ਕੀਤਾ ਜਾਵੇਗਾ | ਇਸ ਸਮੇਂ ਸੀਰਾ ਮੌੜ ਪ੍ਰਧਾਨ ਲੋਕ ਭਲਾਈ ਕਲੱਬ, ਜੱਗਾ ਸਿੰਘ ਗੁੰਮਟੀਆ ਪੰਚ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਡਰੱਗ ਸਰਵੇ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਅਗਲੀ ਖ਼ਬਰ ਐਸ.ਪੀ. (ਡੀ.) ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਵਲੋਂ ਹਾਈਟੈਕ ਨਾਕੇ 'ਤੇ ਵਾਹਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।