ਬਰਨਾਲਾ, 7 ਮਈ (ਅਸ਼ੋਕ ਭਾਰਤੀ) -ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਈ ਗਈ | ਇਸ ਮੌਕੇ ਮੱੁਖ ਮਹਿਮਾਨ ਸੰਸਥਾ ਦੇ ਚੇਅਰਮੈਨ ਸ੍ਰੀ ਕਪਿਲ ਮਿੱਤਲ ਤੇ ਪ੍ਰਧਾਨ ਨਿਸ਼ੀ ਮਿੱਤਲ ਨੇ ਜੋਤੀ ਪ੍ਰਚੰਡ ਕਰ ਕੇ ਸਮਾਗਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਹੈੱਡ ਬੁਆਏ ਮਾਸਟਰ ਕੇਸ਼ਵ ਅਤੇ ਹੈੱਡ ਗਰਲ ਕੁਲਰਾਜ ਕੌਰ ਸਮੇਤ ਹਾਊਸ ਕੈਪਟਨ, ਵਾਈਸ ਕੈਪਟਨ ਅਤੇ ਪ੍ਰੀਫੈਕਟਸ ਨੇ ਆਪਣੇ ਫ਼ਰਜ਼ਾਂ ਸੰਬੰਧੀ ਸਹੁੰ ਚੁੱਕੀ | ਪਿ੍ੰਸੀਪਲ ਸਰਬਜੀਤ ਕੌਰ ਸਰਾਂ ਨੇ ਕਿਹਾ ਕਿ ਲੀਡਰਸ਼ਿਪ ਦਾ ਮਤਲਬ ਜ਼ਿੰਮੇਵਾਰੀ ਨਿਭਾਉਣਾ ਅਤੇ ਸਹੀ ਉਦਾਹਰਨ ਕਾਇਮ ਕਰਨਾ ਹੈ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |