17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜਵਾਹਰ ਨਵੋਦਿਆ ਸਕੂਲ 'ਚ ਤਿੰਨ ਰੋਜ਼ਾ ਸ਼ਤਰੰਜ ਟੂਰਨਾਮੈਂਟ ਸ਼ੁਰੂ

ਅਜੀਤ ਡੈਸਕ 08-05-2026
ਜ਼ੀਰਾ, 7 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਮਹੀਆਂਵਾਲਾ ਕਲਾ ਵਿਖੇ ਸਥਿਤ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਾ ਵਿਖੇ ਤਿੰਨ ਰੋਜ਼ਾ ਕਲਸਟਰ ਲੈਵਲ ਸ਼ਤਰੰਜ ਟੂਰਨਾਮੈਂਟ ਪੰਜਾਬ ਕਲਸਟਰ-2 ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਕੂਲ ਪਿ੍ੰਸੀਪਲ ਸਵਰਨਜੀਤ ਕੌਰ ਨਿੱਜਰ ਵਲੋਂ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ-2 ਪੰਜਾਬ ਕਲਸਟਰ ਦੇ 10 ਸਕੂਲ ਭਾਗ ਲੈ ਰਹੇ ਹਨ | ਜਿਨ੍ਹਾਂ ਵਿਚ ਜਲੰਧਰ, ਗੁਰਦਾਸਪੁਰ ਪਠਾਨਕੋਟ, ਤਰਨਤਾਰਨ, ਕਪੂਰਥਲਾ, ਭੀਲੋਵਾਲ ਅੰਮਿ੍ਤਸਰ, ਹੁਸ਼ਿਆਰਪੁਰ, ਤਰਨਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਅੰਡਰ 14, 17, 19 ਵਰਗ ਵਿਚ ਕੁੱਲ 53 ਦੇ ਕਰੀਬ ਵਿਦਿਆਰਥੀ ਭਾਗ ਲੈ ਰਹੇ ਹਨ | ਇਹ ਟੂਰਨਾਮੈਂਟ ਲੀਗ ਦੇ ਅਧਾਰ 'ਤੇ ਖੇਡਿਆ ਜਾਵੇਗਾ | ਇਸ ਟੂਰਨਾਮੈਂਟ ਦਾ ਸੰਚਾਲਨ ਕਰਨ ਲਈ ਦਿਨੇਸ਼ ਗੇਰਾ ਅਤੇ ਸ਼ਿਲਪਾ ਮੈਡਮ ਵਿਸ਼ੇਸ਼ ਤੌਰ 'ਤੇ ਜਲੰਧਰ ਤੋਂ ਭਾਗ ਲੈ ਰਹੇ ਹਨ | ਇਸ ਮੌਕੇ ਵਾਈਸ ਪਿ੍ੰਸੀਪਲ ਸੁਨੀਲ ਕੁਮਾਰ ਡੋਗਰਾ ਵਲੋਂ ਆਏ ਹੋਏ ਮਹਿਮਾਨਾਂ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ ਗਿਆ |


ਪਿਛਲੀ ਖ਼ਬਰ ਤਲਵੰਡੀ ਭਾਈ 'ਚ ਭਾਈ ਢੱਡਰੀਆਂ ਵਾਲਿਆਂ ਦੇ ਦੀਵਾਨ 31, 1 ਅਤੇ 2 ਨੂੰ ਅਗਲੀ ਖ਼ਬਰ ਗੰਗ ਕੈਨਾਲ ਦੇ ਪੁਲ 'ਤੇ ਹੁੰਦੇ ਹਾਦਸਿਆਂ ਨੂੰ ਰੋਕਣ ਲਈ ਪਿੰਡ ਵਾਸੀਆਂ ਵਲੋਂ ਕੀਤਾ ਉੱਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।