17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਤਲਵੰਡੀ ਭਾਈ 'ਚ ਭਾਈ ਢੱਡਰੀਆਂ ਵਾਲਿਆਂ ਦੇ ਦੀਵਾਨ 31, 1 ਅਤੇ 2 ਨੂੰ

ਅਜੀਤ ਡੈਸਕ 08-05-2026
ਤਲਵੰਡੀ ਭਾਈ, 7 ਮਈ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਵਿਖੇ 5ਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ 31 ਮਈ, 1 ਅਤੇ 2 ਜੂਨ ਦੀ ਰਾਤ ਨੂੰ ਹੋਣਗੇ, ਜਿਸ ਦੌਰਾਨ ਸਿੱਖ ਪੰਥ ਦੇ ਉੱਘੇ ਪ੍ਰਚਾਰਕ ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲੇ ਦੀਵਾਨ ਸਜਾਉਣਗੇ | ਇਹ ਜਾਣਕਾਰੀ ਦਿੰਦੇ ਹੋਏ ਸਮਾਗਮਾਂ ਦੇ ਪ੍ਰਬੰਧਕ ਮਨਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ, ਹਰਦੀਪ ਕੁਮਾਰ ਅਰੋੜਾ, ਪਵਨਦੀਪ ਸਿੰਘ, ਸਰਬਜੀਤ ਸਿੰਘ, ਅਮਨਦੀਪ ਸਿੰਘ, ਦਿਲਬਾਗ ਸਿੰਘ, ਜਸ਼ਨਪ੍ਰੀਤ ਸਿੰਘ ਸਾਧੂਵਾਲਾ ਆਦਿ ਨੇ ਦੱਸਿਆ ਕਿ ਸਮਾਗਮ ਤਲਵੰਡੀ ਭਾਈ ਦੀ ਅਨਾਜ ਮੰਡੀ ਵਿੱਚ ਹੋਣ ਵਾਲੇ ਸਮਾਗਮਾਂ ਲਈ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਲਈ ਸੰਗਤਾਂ ਵਾਸਤੇ ਖੁੱਲ੍ਹੇ ਪੰਡਾਲ ਦਾ ਪ੍ਰਬੰਧ ਕੀਤਾ ਜਾਵੇਗਾ | ਭਾਈ ਰਣਜੀਤ ਸਿੰਘ ਖ਼ਾਲਸਾ ਦੀ ਇਸ ਖੇਤਰ 'ਚ ਪਹਿਲੀ ਵਾਰ ਆਮਦ ਨੂੰ ਲੈ ਕੇ ਇਲਾਕੇ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਤੇ 2 ਜੂਨ ਨੂੰ ਸਥਾਨਿਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਅੰਮਿ੍ਤ ਸੰਚਾਰ ਵੀ ਹੋਵੇਗਾ |

ਪਿਛਲੀ ਖ਼ਬਰ ਮੁਲਾਜ਼ਮ ਫ਼ਰੰਟ ਵਲੋਂ ਪੈਨਸ਼ਨਾਂ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਜਵਾਹਰ ਨਵੋਦਿਆ ਸਕੂਲ 'ਚ ਤਿੰਨ ਰੋਜ਼ਾ ਸ਼ਤਰੰਜ ਟੂਰਨਾਮੈਂਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।