17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁਲਾਜ਼ਮ ਫ਼ਰੰਟ ਵਲੋਂ ਪੈਨਸ਼ਨਾਂ ਨਾ ਮਿਲਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅਜੀਤ ਡੈਸਕ 08-05-2026
ਬਰਨਾਲਾ, 7 ਮਈ (ਅਸ਼ੋਕ ਭਾਰਤੀ) -ਮੁਲਾਜ਼ਮ ਫ਼ਰੰਟ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਬਲਦੇਵ ਸਿੰਘ ਧੌਲਾ, ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਮੇਲ ਸਿੰਘ ਪੱਖੋ ਕਲਾਂ ਅਤੇ ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ ਨੇ ਪੰਜਾਬ ਸਰਕਾਰ ਪ੍ਰਤੀ ਰੋਸ ਜਾਹਿਰ ਕਰਦਿਆਂ ਦੱਸਿਆ ਕਿ ਪੈਨਸ਼ਨਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਅਪ੍ਰੈਲ ਮਹੀਨੇ ਦੀ ਪੈਨਸ਼ਨ ਅਜੇ ਤੱਕ ਨਹੀਂ ਪਈ | ਪੈਨਸ਼ਨਰ ਸਿਰਫ਼ ਆਪਣੀ ਪੈਨਸ਼ਨ 'ਤੇ ਹੀ ਨਿਰਭਰ ਕਰਦੇ ਹਨ, ਪੈਨਸ਼ਨਰਾਂ ਨੇ ਦਵਾਈ ਅਤੇ ਹੋਰ ਜ਼ਰੂਰੀ ਖ਼ਰਚੇ ਪੈਨਸ਼ਨ ਵਿਚੋਂ ਹੀ ਕਰਨੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਹਿ ਰਹੀ ਹੈ ਖ਼ਜ਼ਾਨਾ ਭਰਿਆ ਹੋਇਆ ਹੈ ਪਰ ਦੂਜੇ ਪਾਸੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ | ਇਸ ਮੌਕੇ ਸੁਖਵਿੰਦਰ ਸਿੰਘ ਰੰਗੀਆਂ, ਸੁਖਦੇਵ ਸਿੰਘ ਠੀਕਰੀਵਾਲਾ, ਸ੍ਰੀ ਚੰਦ ਵਰਮਾ, ਤਿਲਕ ਰਾਮ, ਤਜਿੰਦਰ ਜੰਡੂ, ਕੁਲਦੀਪ ਸਿੰਘ ਬੀਹਲਾ, ਬਲਵਿੰਦਰ ਸਿੰਘ ਬੇਦੀ, ਭੋਲਾ ਸਿੰਘ ਕਾਲੇਕੇ, ਰਮੇਸ਼ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਾਂ ਤੁਰੰਤ ਰਿਲੀਜ਼ ਕੀਤੀਆਂ ਜਾਣ | ਜੇਕਰ ਸਰਕਾਰ ਨੇ ਜਲਦੀ ਪੈਨਸ਼ਨਾਂ ਨਾ ਪਾਈਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਹਿਲ ਕਲਾਂ ਤੋਂ ਕਿਸਾਨਾਂ ਦਾ ਵੱਡਾ ਜਥਾ ਚੰਡੀਗੜ੍ਹ ਵੱਲ ਕੂਚ ਕਰੇਗਾ-ਆਗੂ ਅਗਲੀ ਖ਼ਬਰ ਤਲਵੰਡੀ ਭਾਈ 'ਚ ਭਾਈ ਢੱਡਰੀਆਂ ਵਾਲਿਆਂ ਦੇ ਦੀਵਾਨ 31, 1 ਅਤੇ 2 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।