17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਨੇ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ

ਅਜੀਤ ਡੈਸਕ 08-05-2026
ਬਰਨਾਲਾ, 7 ਮਈ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਧਾਨ ਦਲਜੀਤ ਕੌਰ, ਸਰਕਲ ਪ੍ਰਧਾਨ ਯਸ਼ਪਾਲ ਕੌਰ ਨੇ ਕਿਹਾ ਕਿ ਅਸੀਂ 2019 ਤੋਂ ਸੰਘਰਸ਼ ਕਰ ਕੇ ਜੋ ਮੋਬਾਈਲ ਹਾਸਲ ਕੀਤੇ ਸਨ, ਵਿਭਾਗ ਵਲੋਂ ਇਹ ਫ਼ੋਨ ਡਰੱਗ ਸਰਵੇ ਨੂੰ ਦਿੱਤੇ ਗਏ ਹਨ | ਜਿਸ ਕਾਰਨ ਵਰਕਰਾਂ ਤੇ ਹੈਲਪਰਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਮਾਵਾਂ-ਧੀਆਂ ਸਤਿਕਾਰ ਯੋਜਨਾ ਅਧੀਨ ਆਂਗਣਵਾੜੀ ਵਰਕਰਾਂ ਨੂੰ 200 ਰੁਪਏ, ਹੈਲਪਰਾਂ ਨੂੰ 100 ਰੁਪਏ ਦਿੱਤਾ ਜਾਵੇ, ਆਂਗਣਵਾੜੀ ਸੈਂਟਰਾਂ ਵਿਖੇ ਰਾਸ਼ਨ ਦੀ ਸਪਲਾਈ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾਵੇ, ਮਾਣਭੱਤਾ ਦੱੁਗਣਾ ਕੀਤਾ ਜਾਵੇ, ਆਂਗਣਵਾੜੀ ਵਰਕਰਾਂ, ਹੈਲਪਰਾਂ ਤੋਂ ਸਮਾਰਟ ਫ਼ੋਨ ਤੋਂ ਬਿਨਾਂ ਪੋਸ਼ਣ ਟਰੈਕਰ ਐਪ ਦਾ ਕੰਮ ਲਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਮੋਬਾਈਲ ਭੱਤਾ 2 ਹਜ਼ਾਰ ਰੁਪਏ ਸਾਲਾਨਾ ਦਿੱਤਾ ਜਾ ਰਿਹਾ ਹੈ, ਜੋ ਕਿ ਬਹੁਤ ਘੱਟ ਹੈ, ਇਸ ਵਿਚ ਵਾਧਾ ਕੀਤਾ ਜਾਵੇ, 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ 'ਚ ਭੇਜੇ ਜਾਣ, ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ | ਇਸ ਮੌਕੇ ਅੰਗੂਰੀ ਦੇਵੀ, ਪਰਮਜੀਤ ਕੌਰ ਬਡਬਰ, ਗੁਰਮੀਤ ਕੌਰ ਸੰਘੇੜਾ, ਕਿਰਨਦੀਪ ਕੌਰ ਸੰਘੇੜਾ, ਕਿਰਨਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਵਿਸ਼ਾਲ ਧਰਨਾ 12 ਨੂੰ ਅਗਲੀ ਖ਼ਬਰ ਪਿੰਡ ਧੂਰਕੋਟ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਟਰਾਂਸਫ਼ਾਰਮਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।