ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਜਨਤਾ ਪਾਰਟੀ ਮੰਡਲ ਮਹਿਲ ਕਲਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਕਾਲਾ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਵਲੋਂ ਪੱਛਮੀ ਬੰਗਾਲ, ਆਸਾਮ ਅਤੇ ਪੁਡੂਚੇਰੀ ਦੇ ਚੋਣ ਨਤੀਜਿਆਂ 'ਚ ਭਾਜਪਾ ਦੀ ਜਿੱਤ ਦੀ ਖ਼ੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ ਗਏ | ਇਸ ਮੌਕੇ ਸੀਨੀਅਰ ਭਾਜਪਾ ਆਗੂ, ਸਾਬਕਾ ਵਿਧਾਇਕਾ ਹਰਚੰਦ ਕੌਰ ਘਨੌਰੀ ਨੇ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜੇ ਦੇਸ਼ ਦੀ ਰਾਜਨੀਤੀ 'ਚ ਨਵਾਂ ਇਤਿਹਾਸ ਸਿਰਜਣਗੇ | ਦੇਸ਼ ਦੇ ਲੋਕਾਂ ਦਾ ਭਰੋਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਕੇਂਦਰਿਤ ਦਿ੍ਸ਼ਟੀਕੋਣ 'ਤੇ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ, ਪਾਰਦਰਸ਼ੀ ਪ੍ਰਸ਼ਾਸਨ ਨੇ ਲੋਕਾਂ ਵਿਚ ਵਿਸ਼ਵਾਸ ਪੈਦਾ ਕੀਤਾ ਹੈ, ਜਿਸ ਦਾ ਪਰਿਣਾਮ ਚੋਣ ਨਤੀਜਿਆਂ ਵਿਚ ਸਪਸ਼ਟ ਤੌਰ 'ਤੇ ਨਜ਼ਰ ਆ ਰਿਹਾ ਹੈ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਗਤੀਸ਼ੀਲ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸਫਲਤਾ ਸਭ ਦਾ ਸਾਥ, ਸਭ ਦਾ ਵਿਕਾਸ ਦੇ ਸੰਕਲਪ ਦੀ ਜਿੱਤ ਹੈ | ਉਨ੍ਹਾਂ ਹੋਰ ਕਿਹਾ ਕਿ ਪਾਰਟੀ ਦੀ ਮਜ਼ਬੂਤ ਸੰਗਠਨਾਤਮਕ ਬਣਤਰ ਅਤੇ ਜ਼ਮੀਨੀ ਪੱਧਰ 'ਤੇ ਕੀਤੀ ਮਿਹਨਤ ਨੇ ਇਹ ਨਤੀਜੇ ਸੰਭਵ ਬਣਾਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ 'ਚ ਹਾਜ਼ਰ ਰਹੇਗੀ | ਭਾਜਪਾ ਆਗੂ ਸੰਤ ਸਿੰਘ ਧੂਰੀ, ਮੰਡਲ ਪ੍ਰਧਾਨ ਸੁਰਿੰਦਰ ਕਾਲਾ, ਪਰਮਜੀਤ ਸਿੰਘ ਨੇ ਕਿਹਾ ਕਿ ਇਹ ਨਤੀਜੇ ਸਾਬਤ ਕਰਦੇ ਹਨ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਵੱਡੀ ਜਿੱਤ ਦਰਜ ਕਰ ਕੇ ਆਪਣੀ ਸਰਕਾਰ ਬਣਾਉਣ ਵੱਲ ਅੱਗੇ ਵਧੇਗੀ | ਇਸ ਮੌਕੇ ਭਾਜਪਾ ਆਗੂ ਸੰਤ ਸਿੰਘ ਧੂਰੀ, ਪਰਮਜੀਤ ਸਿੰਘ ਕਿ੍ਪਾਲ ਸਿੰਘ ਵਾਲਾ, ਮਹਿੰਦਰ ਸਿੰਘ ਮਹਿਲ ਕਲਾਂ ਆਦਿ ਹਾਜ਼ਰ ਸਨ |