17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਾਕਿਯੂ ਉਗਰਾਹਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 22-05-2026
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮਹਿਲ ਕਲਾਂ ਵਲੋਂ ਕਿਸਾਨ ਆਗੂ ਨਿਰਭੈ ਸਿੰਘ ਭੱਦਲਵੱਢ ਨਾਲ ਹੋਈ ਧੱਕੇਸ਼ਾਹੀ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਕੜਕਦੀ ਧੁੱਪ 'ਚ ਪੁਲਿਸ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜਰਨੈਲ ਸਿੰਘ ਬਦਰਾ ਨੇ ਪੁਲਿਸ ਪ੍ਰਸ਼ਾਸਨ ਉੱਪਰ ਦੋਸ਼ੀ ਧਿਰ ਨਾਲ ਮਿਲੀਭੁਗਤ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮਾਮਲੇ 'ਚ ਥਾਣਾ ਠੁੱਲੀਵਾਲ ਪੁਲਿਸ ਪਹਿਲਾਂ ਵੀ ਦੋ ਵਾਰ ਸਮਾਂ ਲੈ ਕੇ ਇਨਸਾਫ਼ ਦਾ ਭਰੋਸਾ ਦੇ ਚੁੱਕੀ ਹੈ | ਪਰ ਪੀੜਤ ਕਿਸਾਨ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ਕਰ ਕੇ ਅੱਜ ਅੱਕੇ ਹੋਏ ਕਿਸਾਨਾਂ ਨੂੰ ਕਹਿਰ ਦੀ ਗਰਮੀ ਦੌਰਾਨ ਰੋਸ ਪ੍ਰਦਰਸ਼ਨ ਕਰਨਾ ਪਿਆ | ਕਿਸਾਨ ਆਗੂਆਂ ਜੱਜ ਸਿੰਘ ਗਹਿਲ, ਰਾਮ ਸਿੰਘ ਸੰਘੇੜਾ, ਕੁਲਜੀਤ ਸਿੰਘ ਵਜੀਦਕੇ, ਮਾਨ ਸਿੰਘ ਗੁਰਮ, ਕੁਲਦੀਪ ਸਿੰਘ, ਨਿਸ਼ਾਨ ਸਿੰਘ ਗੁੰਮਟੀ, ਇਸਤਰੀ ਆਗੂ ਜਸਵਿੰਦਰ ਕੌਰ ਨੇ ਥਾਣਾ ਠੁੱਲੀਵਾਲ ਪੁਲਿਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕਿਸਾਨ ਆਗੂ ਨਿਰਭੈ ਸਿੰਘ ਨਾਲ ਹੋਈ ਧੱਕੇਸ਼ਾਹੀ ਦੇ ਮਾਮਲੇ 'ਚ ਜਥੇਬੰਦੀ ਦਾ ਵਫ਼ਦ ਕਈ ਵਾਰ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਨੂੰ ਮਿਲ ਚੁੱਕਿਆ ਹੈ | ਹਰ ਵਾਰ ਮਾਮਲੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ, ਪਰ ਅੱਜ ਤੱਕ ਵੀ ਦੋਸ਼ੀ ਧਿਰ ਉੱਪਰ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ | ਜਿਸ ਕਰ ਕੇ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੀੜਤ ਕਿਸਾਨ ਨਿਰਭੈ ਸਿੰਘ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਹੋਰ ਤਿੱਖਾ ਹੋਵੇਗਾ | ਥਾਣਾ ਮੁਖੀ ਗੁਰਪਾਲ ਸਿੰਘ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ 26 ਮਈ ਤੱਕ ਕਾਰਵਾਈ ਕਰਨ ਦਾ ਵਿਸ਼ਵਾਸ ਦੁਆਏ ਜਾਣ ਤੋਂ ਬਾਅਦ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਗਿਆ | ਧਰਨੇ ਦੌਰਾਨ ਇਨਕਲਾਬੀ
ਪਿਛਲੀ ਖ਼ਬਰ ਸ਼ਹਿਣਾ ਦੇ ਦੁਖੀ ਦੁਕਾਨਦਾਰਾਂ ਦਾ ਮਸਲਾ ਪੁਲਿਸ ਨੇ ਕੀਤਾ ਹੱਲ ਅਗਲੀ ਖ਼ਬਰ ਢਾਬੇ 'ਚ ਵਿਅਕਤੀ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਤਿੰਨ ਨਾਮਜ਼ਦ, ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।