16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹਲਕਾ ਇੰਚਾਰਜ ਰਾਹੀ ਨੇ ਗੁਰਮੀਤ ਸਿੰਘ ਰੋਡ ਦੇ ਹੱਕ ਵਿਚ ਕੀਤਾ ਪ੍ਰਚਾਰ

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਮੰਡੀ ਦੇ ਵਾਰਡ ਨੰ: 8 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਰੋਡ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਚੋਣ ਪ੍ਰਚਾਰ ਕੀਤਾ | ਇਸ ਐਡਵੋਕੇਟ ਰਾਹੀ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹੋਵੇਗੀ ਕਿਉਂਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵਾਰਡ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਉਮੀਦਵਾਰ ਗੁਰਮੀਤ ਸਿੰਘ ਰੋਡ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਜਾ ਰਹੇ ਪਿਆਰ ਅਤੇ ਸਮਰਥਨ ਲਈ ਉਹ ਸਭ ਦੇ ਧੰਨਵਾਦੀ ਹਨ | ਇਸ ਮੌਕੇ ਜਗਜੀਤ ਸਿੰਘ ਧਨੋਆ, ਸੁਰਿੰਦਰ ਸਿੰਘ, ਗੁਰਸ਼ਰਨ ਗੋਗੀ ਮਹੰਤ ਗੁਲਾਬ ਸਿੰਘ ਕਾਲਾ ਸਿੱਧੂ ਤੋਂ ਇਲਾਵਾ ਸਮਰਥਕ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਬਲਵੀਰ ਸਿੰਘ ਨੇ ਸਿਆਸੀ ਅਤੇ ਕਿਸਾਨ ਜਥੇਬੰਦੀਆਂ ਤੋਂ ਕੀਤਾ ਕਿਨਾਰਾ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਨਾਜ਼ਮ ਹੁਸੈਨ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।