16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਹਿਲ ਕਲਾਂ 'ਚ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 26 ਨੂੰ

ਅਜੀਤ ਡੈਸਕ 22-05-2026
ਮਹਿਲ ਕਲਾਂ, 21 ਮਈ (ਅਵਤਾਰ ਸਿੰਘ ਅਣਖੀ)-ਬਰਨਾਲਾ ਜ਼ਿਲ੍ਹੇ 'ਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ (2026-27) 26 ਮਈ ਨੂੰ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਕਰਵਾਈ ਜਾ ਰਹੀ ਹੈ | ਇਹ ਚੈਂਪੀਅਨਸ਼ਿਪ ਐਮੇਚਿਊਰ ਕਰਾਟੇ ਐਸੋਸੀਏਸ਼ਨ ਬਰਨਾਲਾ ਵਲੋਂ ਆਯੋਜਿਤ ਕੀਤੀ ਜਾ ਰਹੀ ਹੈ | ਪ੍ਰਬੰਧਕਾਂ ਮੁਤਾਬਕ ਚੈਂਪੀਅਨਸ਼ਿਪ ਵਿਚ ਵੱਖ-ਵੱਖ ਉਮਰ ਸਮੂਹਾਂ ਅਤੇ ਭਾਰ ਵਰਗਾਂ ਦੇ ਖਿਡਾਰੀ ਭਾਗ ਲੈਣਗੇ | ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ, ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਨਾਲ ਉਨ੍ਹਾਂ ਦਾ ਹੌਸਲਾ ਵਧੇਗਾ ਅਤੇ ਭਵਿੱਖ 'ਚ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪੇ੍ਰਰਨਾ ਮਿਲੇਗੀ | ਚੈਂਪੀਅਨਸ਼ਿਪ ਐਮੇਚਿਓਰ ਕਰਾਟੇ-ਡੂ ਫਾਊਾਡੇਸ਼ਨ ਪੰਜਾਬ ਦੀ ਮੈਂਬਰ ਹੈ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਨਾਲ ਸਬੰਧਿਤ ਹੋਣ ਕਾਰਨ ਇਸ ਟੂਰਨਾਮੈਂਟ ਦੀ ਭਰੋਸੇਯੋਗਤਾ ਅਤੇ ਮਹੱਤਤਾ ਹੋਰ ਵਧ ਜਾਂਦੀ ਹੈ | ਚੈਂਪੀਅਨਸ਼ਿਪ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਭਾਗ ਲੈਣ ਦੀ ਆਖ਼ਰੀ ਮਿਤੀ 23 ਮਈ ਨਿਰਧਾਰਿਤ ਕੀਤੀ ਗਈ ਹੈ | ਰੁਚੀ ਰੱਖਣ ਵਾਲੇ ਖਿਡਾਰੀ ਅਤੇ ਕੋਚ 96537-91774 'ਤੇ ਸੰਪਰਕ ਕਰ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਹਲਕਾ ਮਹਿਲ ਕਲਾਂ ਦੀ ਇਕੱਤਰਤਾ ਅਗਲੀ ਖ਼ਬਰ ਸਰਕਾਰ ਵਲੋਂ ਹਲਕਾ ਮਹਿਲ ਕਲਾਂ ਵਿਚ ਕਰਵਾਏ ਜਾ ਰਹੇ ਵੱਡੀ ਪੱਧਰ 'ਤੇ ਵਿਕਾਸ ਕਾਰਜ-ਵਿਧਾਇਕ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।