16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਧਾਇਕ ਲਾਭ ਸਿੰਘ ਉਗੋਕੇ ਨੇ ਬਲਜੀਤ ਬਾਸੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਮੰਡੀ ਦੇ ਵਾਰਡ ਨੰ: 10 ਤੋਂ 'ਆਪ' ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਦੇ ਹੱਕ ਵਿਚ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫ਼ਰਕ ਨਾਲ ਚੋਣ ਜਿੱਤਣਗੇ ਕਿਉਂਕਿ ਨਗਰ ਕੌਂਸਲ ਦੇ ਪਿਛਲੇ ਕਾਰਜਕਾਲ ਦੌਰਾਨ ਸ਼ਹਿਰ ਦਾ ਵਿਕਾਸ ਕਰਵਾਇਆ ਗਿਆ ਹੈ ਜਿਸ ਤਹਿਤ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਅੱਗੇ ਲੈ ਕੇ ਆਉਣਗੇ | ਇਸ ਮੌਕੇ ਜਸਵਿੰਦਰ ਸਿੰਘ ਚੱਠਾ, ਜਗਤਾਰ ਸਿੰਘ, ਗੁਰਵਿੰਦਰ ਸਿੰਘ ਬਾਸੀ, ਸਿਕੰਦਰ ਸਿੰਘ ਕਛਿਆੜਾ, ਕੁਲਵਿੰਦਰ ਸਿੰਘ ਚੱਠਾ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਅਮਨ-ਅਮਾਨ ਨਾਲ ਕਰਵਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ- ਡੀ.ਐਸ.ਪੀ. ਬਰਾੜ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਦੀਪਇੰਦਰ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।