16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਨਗਰ ਕੌਂਸਲ ਚੋਣਾਂ ਅਮਨ-ਅਮਾਨ ਨਾਲ ਕਰਵਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ- ਡੀ.ਐਸ.ਪੀ. ਬਰਾੜ <br/>

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਤਪਾ ਸਬ-ਡਵੀਜ਼ਨ ਅਧੀਨ ਨਗਰ ਕੌਂਸਲ ਚੋਣਾਂ ਪੂਰੀ ਤਰ੍ਹਾਂ ਅਮਨ-ਅਮਾਨ ਨਿਰਪੱਖਤਾ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਸਕਰਨ ਸਿੰਘ ਬਰਾੜ ਸੀਨੀਅਰ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਤਪਾ ਨੇ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ 15 ਬੂਥਾਂ 'ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ | ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਇਲਾਕੇ ਅੰਦਰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਕੋਈ ਚੀਜ਼ ਨਜ਼ਰ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ |

ਪਿਛਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੇ ਬਲਜੀਤ ਬਾਸੀ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।