16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਜਿਉਂ-ਜਿਉਂ ਵੋਟਾਂ ਪੋਲ ਕਰਨ ਦੀ ਮਿਤੀ ਨਜ਼ਦੀਕ ਆ ਰਹੀ ਹੈ, ਤਿਉਂ-ਤਿਉਂ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ ਆਪਣਾ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ ਤੇ ਉਮੀਦਵਾਰ ਦਿਨ-ਰਾਤ ਮਿਹਨਤ ਕਰ ਕੇ ਇਹ ਚੋਣ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ | ਇਸੇ ਲੜੀ ਤਹਿਤ ਵਾਰਡ ਨੰਬਰ 15 ਤੋਂ ਆਜ਼ਾਦ ਉਮੀਦਵਾਰ ਸੁਨੀਤਾ ਰਾਣੀ ਵਲੋਂ ਜਿੱਥੇ ਆਪਣੇ ਸਮਰਥਕਾਂ ਸਮੇਤ ਚੋਣ ਮੁਹਿੰਮ ਵਿੱਢੀ ਹੋਈ ਹੈ, ਉੱਥੇ ਦੂਜੇ ਪਾਸੇ ਸਮੂਹ ਵਾਰਡ ਵਾਸੀਆਂ ਵਲੋਂ ਵੀ ਉਨ੍ਹਾਂ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਵਲੋਂ ਉਨ੍ਹਾਂ ਦੇ ਗਲ ਵਿਚ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ | ਇੰਨੀ ਗਰਮੀ ਪੈਣ ਦੇ ਬਾਵਜੂਦ ਵੀ ਕੁੱਝ ਕੁ ਉਮੀਦਵਾਰਾਂ ਵਲੋਂ ਆਪਣੇ ਸਮਰਥਕਾਂ ਸਮੇਤ ਨਿਰਵਿਘਨ ਆਪੋ ਆਪਣੀ ਚੋਣ ਮੁਹਿੰਮ ਭਖਾਈ ਹੋਈ ਹੈ | ਜਿਸ 'ਤੇ ਇੰਝ ਲੱਗ ਰਿਹਾ ਹੈ ਕਿ ਇਹ ਉਮੀਦਵਾਰ ਆਪਣੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ 'ਆਪ' ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਅਮਨ-ਅਮਾਨ ਨਾਲ ਕਰਵਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ- ਡੀ.ਐਸ.ਪੀ. ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।