16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

'ਆਪ' ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਅਜੀਤ ਡੈਸਕ 22-05-2026
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਨਗਰ ਕੌਂਸਲ ਤਪਾ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਜੀਤ ਸਿੰਘ ਬਾਸੀ ਨੂੰ ਵਾਰਡ ਨੰ: 10 ਦੇ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਮੀਦਵਾਰ ਬਲਜੀਤ ਸਿੰਘ ਬਾਸੀ ਨੇ ਵਾਰਡ ਦੇ ਵੋਟਰਾਂ ਨੂੰ ਨਾਲ ਲੈ ਕੇ ਘਰੋ-ਘਰੀਂ ਜਾ ਕੇ ਵੋਟਰਾਂ ਨਾਲ ਤਾਲਮੇਲ ਕਰ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਤਾਂ ਜੋ ਜਿੱਤ ਯਕੀਨੀ ਬਣ ਸਕੇ | ਇਸ ਮੌਕੇ ਗੁਰਵਿੰਦਰ ਸਿੰਘ ਵਾਸੀ, ਜੱਸੀ ਵਾਸੀ, ਸਿਮਰਜੀਤ ਸਿੰਘ ਬਾਸੀ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਜਗਤਾਰ ਸਿੰਘ ਬਾਸੀ, ਜਗਦੇਵ ਸਿੰਘ, ਕਾਕਾ ਸੇਖੋ, ਗੁਰਮੀਤ ਸਿੰਘ, ਕੁਲਜਿੰਦਰ ਕੌਰ, ਬਲਵੀਰ ਕੌਰ, ਰਾਮਜੀਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਮਨਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਗੁਰਜੰਟ ਸਿੰਘ ਸੋਨਾ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਕੌਂਸਲ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।