14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿਸ਼ੂ ਰੰਗੀ ਵਲੋਂ ਚੋਣ ਪ੍ਰਚਾਰ ਤੇਜ਼ <br/>

ਅਜੀਤ ਡੈਸਕ 25-05-2026
ਤਪਾ ਮੰਡੀ, 24 ਮਈ (ਪ੍ਰਵੀਨ ਗਰਗ)-ਨਗਰ ਕੌਂਸਲ ਤਪਾ ਦੇ ਵਾਰਡ ਨੰਬਰ 11 ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਿਸ਼ੂ ਰੰਗੀ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਸ ਚੋਣ ਪ੍ਰਚਾਰ ਦੌਰਾਨ ਵਿਸ਼ੇਸ਼ ਤੌਰ 'ਤੇ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਵਾਰਡ ਵਾਸੀਆਂ ਨੂੰ ਰਿਸ਼ੂ ਰੰਗੀ ਦੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਰ ਰਿਸ਼ੂ ਰੰਗੀ ਕੌਂਸਲਰ ਬਣਦੇ ਹਨ ਤਾਂ ਵਾਰਡ ਦੇ ਕੰਮਾਂ 'ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਵਾਰਡ ਵਾਸੀਆਂ ਵਲੋਂ ਰਿਸ਼ੂ ਰੰਗੀ ਨੂੰ ਲੱਡੂਆਂ ਨਾਲ ਤੋਲਿਆ ਗਿਆ | ਉਪਰੰਤ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਰਿਸ਼ੂ ਰੰਗੀ ਨੇ ਕਿਹਾ ਕਿ ਇਹ ਵਾਰਡ ਮੇਰਾ ਆਪਣਾ ਪਰਿਵਾਰ ਹੈ, ਕੌਂਸਲਰ ਬਣਨ ਮਗਰੋਂ ਜਿੱਥੇ ਪਰਿਵਾਰ ਤੁਹਾਡੇ ਹਰ ਤਰ੍ਹਾਂ 'ਤੇ ਕੰਮ ਕਰੇਗਾ, ਉੱਥੇ ਹੀ ਸਾਡੇ ਵਲੋਂ ਪੂਰਾ ਸਾਥ ਦਿੱਤਾ ਜਾਵੇਗਾ | ਇਸ ਮੌਕੇ ਰਵੀ ਮੌੜ, ਮੋਜੀ ਧੌਲਾ, ਜਸਵਿੰਦਰ ਚੱਠਾ, ਹੈਰੀ ਧਾਲੀਵਾਲ ਆਦਿ ਵੱਡੀ ਗਿਣਤੀ 'ਚ ਵਾਰਡ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਧਰਮਪਾਲ ਸ਼ਰਮਾ ਨੂੰ ਲੱਡੂਆਂ ਨਾਲ ਤੋਲਿਆ <br/> ਅਗਲੀ ਖ਼ਬਰ ਵਿਧਾਇਕ ਉੱਗੋਕੇ ਵਲੋਂ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਰੈਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।